ਪ੍ਰਤਾਪ ਬਾਜਵਾ ਨੇ ਜਾਣਿਆ ਗਾਇਕ ਜਵੰਦਾ ਦਾ ਹਾਲ; ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ

0
24

ਸੀਨੀਅਰ ਅਕਾਲੀ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਮਿਲ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਪਰਿਵਾਰ ਦੇ ਦੱਸਣ ਮੁਤਾਬਕ ਰਾਜਵੀਰ ਜਵੰਦਾ ਦੀ ਹਾਲਤ ਵਿਚ ਸੁਧਾਰ ਵੇਖਣ ਨੂੰ ਮਿਲ ਰਿਹਾ ਐ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਨੂੰ ਸਾਰਿਆਂ ਨੂੰ ਪਰਿਵਾਰ ਦੇ ਨਾਲ ਖੜਣ ਦੇ ਨਾਲ ਨਾਲ ਵਾਹਿਗੁਰੂ ਅੱਗੇ ਰਾਜਵੀਰ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕਰਨੀ ਚਾਹੀਦੀ ਐ।
ਉਨ੍ਹਾਂ ਕਿਹਾ ਕਿ ਮੈਂ ਭਾਵੇਂ ਰਾਜਵੀਰ ਜਵੰਦਾ ਨੂੰ ਨਿੱਜੀ ਤੌਰ ਕੇ ਕਦੇ ਨਹੀਂ ਮਿਲਿਆ ਪਰ ਲੋਕਾਂ ਵਿਚ ਉਨ੍ਹਾਂ ਦੀ ਹਰਮਨ ਪਿਆਰਤਾ ਤੋਂ ਉਨ੍ਹਾਂ ਦੇ ਨਿਮਰ ਸੁਭਾਅ ਤੇ ਚੰਗਿਆਈ ਦਾ ਅੰਦਾਜਾ ਸਹਿਜੇ ਹੀ ਲੱਗ ਜਾਂਦਾ ਐ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਹੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਮਿਲਣੀ ਹੋਈ ਐ, ਜਿਨ੍ਹਾਂ ਦੇ ਚਿਹਰੇ ਤੇ ਤਸੱਲੀ ਵੇਖਣ ਨੂੰ ਮਿਲੀ ਐ। ਪਰਿਵਾਰ ਨੇ ਪਹਿਲਾਂ ਨਾਲੋਂ ਹਾਲਤ ਵਿਚ ਸੁਧਾਰ ਦੀ ਗੱਲ ਕਹੀ ਐ।

LEAVE A REPLY

Please enter your comment!
Please enter your name here