ਜਲਾਲਾਬਾਦ ਦੀ ਅਨਾਜ ਮੰਡੀ ਝੋਨੇ ਦੀ ਖ਼ਰੀਦ ਸ਼ੁਰੂ; ਵਿਧਾਇਕ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ

0
73

ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅੱਜ ਸਥਾਨਕ ਅਨਾਜ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਜਲਾਲਾਬਾਦ, ਡੀਐਫਐਸਓ, ਜਲਾਲਾਬਾਦ ਅਨਾਜ ਮੰਡੀ ਦੇ ਪ੍ਰਧਾਨ ਮਨਜੀਤ ਸਿੰਘ ਦਰਗਨ ਸਮੇਤ ਕਈ ਆਗੂ ਮੌਜੂਦ ਸਨ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ 17 ਫੀਸਦੀ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਝੋਨੇ ਦੀ ਖਰੀਦ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਹਨਾਂ ਨੇ ਕਿਹਾ ਕਿ 17% ਨਮੀ ਵਾਲਾ ਝੋਨਾ ਮੰਡੀ ਵਿੱਚ ਆਉਣ ਸਾਰ ਹੀ ਵਿੱਕ ਜਾਂਦਾ ਐ, ਜਿਸ ਦੀ ਪੈਮੇਂਟ ਵੀ ਤੈਅ ਸਮੇਂ ਅੰਦਰ ਖਾਤੇ ਵਿਚ ਆ ਜਾਂਦੀ ਐ।

LEAVE A REPLY

Please enter your comment!
Please enter your name here