
ਸਮਰਾਲਾ ਪੁਲਿਸ ਵੱਲੋਂ ਅੱਜ ਤੜਕਸਾਰ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਆਪਰੇਸ਼ਨ ਕਾਸੋ ਤਹਿਤ ਚਲਾਈ ਗਈ ਇਸ ਮੁਹਿੰਮ ਦੌਰਾਨ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਤੇਜਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਪ੍ਰਸ਼ਾਸਨ ਨਸ਼ੇ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਐ, ਜਿਸ ਦੇ ਚਲਦਿਆਂ ਅੱਜ ਸਮਰਾਲਾ ਪੁਲਿਸ ਅਧੀਨ ਆਉਂਦੇ ਇਲਾਕਿਆਂ ਅੰਦਰ ਪੈਂਦੇ ਸ਼ੱਕੀ ਟਿਕਾਣਿਆਂ ਦੀ ਛਾਣਬੀਣ ਕੀਤੀ ਗਈ ਐ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਵਪਾਰ ਛੱਡ ਕੇ ਮੁਖ ਧਾਰਾ ਵਿਚ ਆ ਜਾਣ ਜਾਂ ਪੰਜਾਬ ਛੱਡ ਕੇ ਚਲੇ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਕਦਮ ਚੁੱਕਣ ਲਈ ਤਿਆਰ ਐ ਅਤੇ ਕਿਸੇ ਨੂੰ ਵੀ ਨਸ਼ਿਆਂ ਦਾ ਕਾਰੋਬਾਰ ਕਰਨ ਜਾਂ ਨਸ਼ਿਆਂ ਦਾ ਸੇਵਨ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਅੱਜ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਨੇ ਜਿਲ੍ਹਾ ਪੁਲਿਸ ਅਧੀਨ ਆਉਂਦੇ ਪਾਇਲ, ਮਾਛੀਵਾੜਾ ਸਾਹਿਬ, ਖੰਨਾ ਅਤੇ ਸਮਰਾਲਾ ਵਿਚਲੀਆਂ ਹੋਟ ਸਪੋਟ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

