ਪੰਜਾਬ ਭਵਾਨੀਗੜ੍ਹ ਪੁਲਿਸ ਵੱਲੋਂ ਤਿਉਹਾਰਾਂ ਮੌਕੇ ਫਲੈਗ ਮਾਰਚ; ਲੋਕਾਂ ਨੂੰ ਤਿਉਹਾਰ ਖੁਸ਼ੀ ਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ By admin - October 4, 2025 0 55 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ। ਇਸੇ ਤਹਿਤ ਅੱਜ ਸੰਗਰੂਰ ਅਧੀਨ ਆਉਂਦੇ ਭਵਾਨੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਰਾਤ ਸਮੇਂ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਆ ਦਾ ਸੁਨੇਹਾ ਦਿੱਤਾ। ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐਸਪੀ ਰਾਹੁਲ ਕੌਸ਼ਲ ਨੇ ਲੋਕਾਂ ਨੂੰ ਸਾਰੇ ਤਿਉਹਾਰ ਖੁਸ਼ੀ ਤੇ ਸ਼ਾਂਤੀ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਕੋਈ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਲੈਗ ਮਾਰਚ ਦੌਰਾਨ ਸ਼ਹਿਰਵਾਸੀਆਂ ਨੇ ਵੀ ਪੁਲਿਸ ਦੇ ਇਸ ਕਦਮ ਦਾ ਸਵਾਗਤ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਵਿੱਚ ਪੁਲਿਸ ਦਾ ਸਹਿਯੋਗ ਕਰਨਗੇ।