ਪੰਜਾਬ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੰਤਰੀ ’ਤੇ ਪਲਟਵਾਰ; ਬੀਤੇ ਦਿਨ ਦਿੱਤੇ ਬਿਆਨ ’ਤੇ ਚੁੱਕੇ ਸਵਾਲ; ਝੂਠੀ ਬਿਆਨਬਾਜ਼ੀ ਦੇ ਲਾਏ ਇਲਜ਼ਾਮ By admin - October 4, 2025 0 24 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਸੀਐਮ ਮਾਨ ਦੇ ਬੀਤੇ ਦਿਨ ਦਿੱਤੇ ਬਿਆਨ ਤੇ ਪਲਟਵਾਰ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਝੂਠ ਪਰੋਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਖਿਲਾਫ ਟਿੱਪਣੀਆਂ ਕੀਤੀਆਂ ਨੇ ਜੋ ਸੱਚਾਈ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੰਜਾਬ ਅੰਦਰ ਕਰਵਾਏ ਕੰਮ ਦਿਖਾਈ ਦੇ ਰਹੇ ਨੇ ਪਰ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਕੋਲ ਦਿਖਾਣ ਲਈ ਕੁੱਝ ਨਹੀਂ ਐ, ਜਿਸ ਦੇ ਚਲਦਿਆਂ ਇਹ ਝੂਠੇ ਬਿਰਤਾਂਤ ਸਿਰਜ ਕੇ ਅਸਲ ਮੁੱਦਿਆਂ ਤੋਂ ਧਿਆਨ ਭੜਕਾ ਰਹੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਰਾ ਕੁੱਝ ਸਮਝ ਚੁੱਕੇ ਨੇ ਅਤੇ ਹੁਣ ਲੋਕ ਅਜਿਹੀਆਂ ਗੱਲਾਂ ਵਿਚ ਨਹੀਂ ਆਉਣਗੇ।