ਸੰਗਰੂਰ ’ਚ ਸੀਵਰੇਜ ਸਮੱਸਿਆ ’ਤੇ ਸਿਆਸਤ ਗਰਮਾਈ; ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਚੁੱਕੇ ਸਵਾਲ; ਖੁਦ ਨਹੀਂ ਕਰ ਸਕਦੇ ਤਾਂ ਸਮਾਜ ਸੇਵੀਆਂ ਹਵਾਲੇ ਕਰੋ ਕੰਮ

0
58

ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਸੰਗਰੂਰ ਸ਼ਹਿਰ ਦੀ ਸੀਵਰੇਜ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਮੇਂ ਸੰਗਰੂਰ ਸ਼ਹਿਰ ਦੀ ਸੀਵਰੇਜ ਸਮੱਸਿਆ ਲਈ 5 ਮਸ਼ੀਨਾਂ ਦਾ ਇੰਤਜ਼ਾਮ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੁੱਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਸਿਹਤ ਨਾਲ ਜੁੜਿਆ ਹੋਇਆ ਐ, ਇਸ ਲਈ ਜੇਕਰ ਸਰਕਾਰ ਖੁਦ ਇਹ ਕੰਮ ਨਹੀਂ ਕਰ ਸਕਦੀ ਤਾਂ ਇਹ ਕੰਮ ਕਰਨ ਦੀ ਸਮਾਜ ਸੇਵੀ ਸੰਸਥਾਵਾਂ ਨੂੰ ਖੁੱਲ੍ਹ ਦੇਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਇਹ ਕੰਮ ਕਰਨ ਦੀ ਸਮਰੱਥਾ ਰਖਦੀਆਂ ਨੇ ਪਰ ਇਸ ਲਈ ਸਰਕਾਰ ਦੀ ਸਹਿਮਤੀ ਜ਼ਰੂਰੀ ਐ, ਇਸ ਲਈ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਐ।
ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਸੀਵਰੇਜ ਬੋਰਡ  ਤੇ ਕਾਰਪੋਰੇਸ਼ਨ ਵਿਚਾਲੇ ਆਪਸੀ ਤਾਲਮੇਲ ਦੀ ਘਾਟ ਕਾਰਨ ਹੋ ਰਿਹਾ ਐ।  ਉਨ੍ਹਾਂ ਕਿਹਾ ਕਿ ਮੈਂ ਈਓ ਸਾਹਿਬ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨਾਲ ਵੀ ਗੱਲ ਕੀਤੀ ਐ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸਮੇਂ ਸੰਗਰੂਰ ਦੀ ਸੀਵਰੇਜ ਚੋਕ ਹੋ ਜਾਂਦੀ ਸੀ ਤਾਂ ਮੈਂ ਨਿੱਜੀ ਤੌਰ ਤੇ ਪੰਜ ਮਸ਼ੀਨਾਂ ਮੰਗਵਾ ਦਿੱਤੀਆਂ ਸੀ ਪਰ ਮੌਜੂਦਾ ਸਰਕਾਰ ਨੇ 30 ਮਸ਼ੀਨਾਂ ਦਾ ਐਲਾਨ ਕੀਤਾ ਸੀ ਪਰ ਹਾਲਾਤ ਤੋਂ ਇਹੋ ਜਾਪਦਾ ਐ ਕਿ ਜਿਵੇਂ ਪੰਜ ਮਸ਼ੀਨਾਂ ਦਾ ਵੀ ਇਸਤੇਮਾਲ ਨਹੀਂ ਹੋ ਰਿਹਾ।

LEAVE A REPLY

Please enter your comment!
Please enter your name here