ਪੰਜਾਬ ਸੰਗਰੂਰ ਦੇ ਧੂਰੀ ਚ ਕਾਂਗਰਸੀ ਆਗੂਆਂ ਦੀ ਮੀਟਿੰਗ; ਸਾਬਕਾ ਵਿਧਾਇਕ ਦਲਵੀਰ ਗੋਡਲੀ ਨੇ ਕੀਤੀ ਅਗਵਾਈ; ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਕੀਤੇ ਦਸਤਖਤ By admin - October 5, 2025 0 64 Facebook Twitter Pinterest WhatsApp ਸੰਗਰੂਰ ਦੇ ਹਲਕਾ ਧੂਰੀ ਵਿਖੇ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਪਾਰਟੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਪਾਰਟੀ ਦੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਵਰਕਰਾਂ ਦੇ ਤਸਤਖਤ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਕਿਹ ਕਿ ਪੰਜ ਕਰੋੜ ਲੋਕਾਂ ਦੇ ਦਸਤਖਤ ਕਰਵਾ ਕੇ ਰਾਹੁਲ ਗਾਂਧੀ ਦੇਸ਼ ਦੇ ਚੋਂਣ ਕਮਿਸ਼ਨਰ ਅਤੇ ਰਾਸ਼ਟਰਪਤੀ ਕੋਲ ਪੇਸ਼ ਕਰਨਗੇ ਤਾਂ ਸੱਤਾਧਾਰੀ ਧਿਰ ਨੂੰ ਸੰਵਿਧਾਨਕ ਅਦਾਰਿਆਂ ਦਾ ਪਤਣ ਕਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਬਾਹਰੀ ਸੂਬਿਆਂ ਦੇ ਵਿੱਚ ਪਿਛਲੇ ਸਮਿਆਂ ਦੌਰਾਨ ਅਜਿਹਾ ਹੁੰਦਾ ਰਿਹਾ ਕਿ ਲੋਕਾਂ ਦੀਆਂ ਵੋਟਾਂ ਨਾਲ ਛੇੜਛਾੜ ਕਰਕੇ ਇਲੈਕਸ਼ਨ ਹੁੰਦੀ ਰਹੀ ਹੈ ਜਿਸ ਨੂੰ ਦੇਖਦੇ ਹੋਏ ਹੁਣ ਕਾਂਗਰਸ ਪਾਰਟੀ ਵੱਲੋਂ ਇਹ ਬੀੜਾ ਚੁੱਕਿਆ ਗਿਆ ਹੈ ਤਾਂ ਜੋ ਸੰਵਿਧਾਨ ਅਨੁਸਾਰ ਹਰ ਇੱਕ ਵਿਅਕਤੀ ਨੂੰ ਆਪਣੀ ਵੋਟ ਦਾ ਅਧਿਕਾਰ ਮਿਲ ਸਕੇ। ਉਹਨਾਂ ਬੀਜੇਪੀ ਪਾਰਟੀ ਅਤੇ ਇਲੈਕਸ਼ਨ ਕਮਿਸ਼ਨ ਤੇ ਵੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਸਭ ਮਿਲੀਭੁਗਤ ਨਾਲ ਹੋ ਰਿਹਾ ਜਿਸ ਵਿਅਕਤੀ ਨੂੰ ਆਪਣੀ ਵੋਟ ਦਾ ਅਧਿਕਾਰ ਹੈ ਉਸ ਦੀ ਵੋਟ ਦਾ ਪਤਾ ਹੀ ਨਹੀਂ ਕਿ ਉਹ ਵੋਟ ਕਿਸ ਪਾਰਟੀ ਨੂੰ ਪੈ ਜਾਵੇ ਜਿਸ ਕਾਰਨ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜਾਗਣ ਦੀ ਲੋੜ ਹੈ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਤਾਂ ਜੋ ਲੋਕ ਇੱਕ ਚੰਗੀ ਸਰਕਾਰ ਚੁਣ ਸਕਣ ਇਸ ਮੌਕੇ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਇਸ ਮੁਹਿੰਮ ਨਾਲ ਹਰ ਵਿਅਕਤੀ ਨੂੰ ਜੁੜਨਾ ਚਾਹੀਦਾ ਹੈ