ਜਲੰਧਰ ਦੇ ਕਮਿਊਨਿਟੀ ਹਾਲ ਦੀ ਕਾਇਆਕਲਪ ਛੇਤੀ; ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਨੀਂਹ ਪੱਥਰ

0
47

ਜਲੰਧਰ ਦੀ ਬਸਤੀ ਸੇਖ ਵਿਖੇ ਸਥਿਤ ਕਮਿਊਨਿਟੀ ਹਾਲ ਦੀ 42 ਲੱਖ ਖਰਚ ਕੇ ਕਾਇਆਕਲਪ ਕੀਤੀ ਜਾ ਰਹੀ ਐ। ਇਸ ਦੇ ਨਵੀਨੀਕਰਨ ਨੀਂਹ-ਪੱਥਰ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਇਸ ਹਾਲ ਦੀ ਕਾਇਆਕਲਪ ਨਾਲ ਜਿੱਥੇ ਸਮਾਜ ਦੀ ਮੰਗ ਪੂਰੀ ਹੋਈ ਹੈ, ਉੱਥੇ ਸਥਾਨਕ ਵਾਸੀਆਂ ਨੂੰ ਭਾਰੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਾਲ ਦੀ ਕਾਇਆਕਲਪ ਦਾ ਕੰਮ 6 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ।
ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਭਰ ਵਿੱਚ ਯੋਜਨਾਬੱਧ ਵਿਕਾਸ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾ ਸੂਬੇ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ, ਇਤਿਹਾਸਕ ਫੈਸਲੇ ਲਏ ਹਨ ਅਤੇ ਜਨਤਾ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅਤੇ ਵੱਖ-ਵੱਖ ਯੋਜਨਾਵਾਂ ਦੇ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਦੁਆਰਾ ਦਰਸਾਏ ਗਏ ਸਰਵ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਲਈ ਉਤਸ਼ਾਹਿਤ ਕੀਤਾ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੇਅਰ ਸਮੇਤ ਕਈ ਆਗੂ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here