
ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ ਸਾਬਤ ਹੋਈ ਐ। ਗੱਲ ਜੇਕਰ ਗੁਰੂ ਨਗਰੀ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਇੱਥੇ ਅੱਜ ਸਵੇਰ ਤੋਂ ਹੀ ਮੀਂਹ ਸ਼ੁਰੂ ਹੋ ਗਿਆ ਸੀ। ਲਗਾਤਾਰ ਪੈ ਰਹੀ ਇਸ ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਅੰਦਰ ਪਾਣੀ ਖੜ੍ਹਾ ਹੋ ਗਿਆ ਐ, ਜਿਸ ਦੇ ਚਲਦਿਆਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣ ਕਰਨਾ ਪਿਆ ਐ। ਮੀਂਹ ਦੇ ਬਾਵਜੂਦ ਸੰਗਤ ਵੱਡੀ ਗਿਣਤੀ ਵਿੱਚ ਦਰਸ਼ਨ ਲਈ ਪਹੁੰਚ ਰਹੀ ਹੈ। ਸਵੇਰ ਦੀਆਂ ਘੜੀਆਂ ਵਿੱਚ ਗੁਰਬਾਣੀ ਦੀ ਧੁਨ ਅਤੇ ਬੂੰਦਾਂ ਦੇ ਰਿਥਮ ਨਾਲ ਸੁਹਣਾ ਦ੍ਰਿਸ਼ ਬਣਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਰਹਿਣ ਅਤੇ ਬੇਵਜ੍ਹਾ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।


