ਬਰਨਾਲਾ ’ਚ ਪੀੜਤ ਪਰਿਵਾਰ ਨੂੰ ਮਿਲੇ ਸਾਂਸਦ ਚੰਨੀ; ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੰਗਿਆ ਇਨਸਾਫ਼

0
49

ਕਾਂਗਰਸੀ ਸਾਂਸਦ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਰਹੂਮ ਸੁਖਵਿੰਦਰ ਸਿੰਘ ਕਲਕੱਤਾ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕਰਦਿਆਂ ਇਨਸਾਫ ਦੀ ਮੰਗ ਕੀਤੀ ਐ। ਇੱਥੇ ਪਰਿਵਾਰ ਨੂੰ ਮਿਲਣ ਪਹੁੰਚੇ ਚੰਨੀ ਨੇ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਨੂੰ ਘੇਰਿਆ ਐ।
ਉਨ੍ਹਾਂ ਕਿਹਾ ਕਿ ਸੁਖਵਿੰਦਰ ਕਲਕੱਤਾ ਨੇ ਸਰਕਾਰ ਤੋਂ ਵਾਰ-ਵਾਰ ਸੁਰੱਖਿਆ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਸੁਰੱਖਿਆ ਤਾਂ ਕੀ ਦੇਣੀ ਸੀ, ਉਲਟਾ ਉਸ ਦੇ ਹਥਿਆਰ ਵੀ ਜ਼ਬਤ ਕਰ ਲਏ, ਜਿਸ ਦੇ ਚਲਦਿਆਂ ਇਹ ਮੰਦਭਾਗੀ ਘਟਨਾ ਵਾਪਰੀ ਐ। ਉਨ੍ਹਾਂ ਨੇ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਐ।
ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੇ ਰਿਪੋਰਟ ਦਿੱਤੀ ਹੈ ਕਿ ਕਾਤਲ ਨਸ਼ੇੜੀ ਸੀ ਅਤੇ ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਹਥਿਆਰ ਲਿਆਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾਅਵਾ ਕਰਦੀ ਹੈ ਕਿ ਨਸ਼ਾ ਖਤਮ ਕਰ ਦਿੱਤਾ ਗਿਆ ਹੈ, ਪਰ ਨੌਜਵਾਨ ਬਿਨਾਂ ਕਿਸੇ ਸਜ਼ਾ ਦੇ ਕਤਲ ਕਰ ਰਹੇ ਹਨ। ਜੇਕਰ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦਿੱਤਾ ਗਿਆ ਹੈ, ਤਾਂ ਇਹ ਕਤਲ ਇੱਥੇ ਕਿਵੇਂ ਹੋਇਆ, ਅਤੇ ਗੈਰ-ਕਾਨੂੰਨੀ ਹਥਿਆਰ ਇੰਨੇ ਖੁੱਲ੍ਹੇਆਮ ਕਿਵੇਂ ਉਪਲਬਧ ਹਨ? ਉਨ੍ਹਾਂ ਕਿਹਾ ਕਿ ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ, ਇਸ ਲਈ ਘਟਨਾ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਐ।

LEAVE A REPLY

Please enter your comment!
Please enter your name here