ਮੋਗਾ ਪਹੁੰਚੇ ਕੇਂਦਰੀ ਰਾਜ ਮੰਤਰੀ ਜਾਰਜ ਕੋਰੀਅਨ; ਜ਼ਿਲ੍ਹੇ ਦੇ ਅੱਠ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ; ਕੇਂਦਰ ਤੋਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

0
52

ਕੇਂਦਰੀ ਰਾਜ ਮੰਤਰੀ ਜਾਰਜ ਕੋਰੀਅਨ ਅੱਜ ਮੋਗਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ 8 ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਪਿੰਡਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ। ਦੌਰੇ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਹੜ੍ਹਾਂ ਦੇ ਨੁਕਸਾਨ ਬਾਰੇ ਪੂਰੀ ਜਾਣਕਾਰੀ ਕੇਂਦਰ ਸਰਕਾਰ ਨੂੰ ਸੌਂਪੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪੀੜਤਾਂ ਨੂੰ ਹਰ ਢੁਕਵੀਂ ਰਾਹਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਨੁਕਸਾਨ ਦੀ ਵਿਸਥਾਰਤ ਰਿਪੋਰਟ ਨਹੀਂ ਸੌਂਪਦੀ, ਰਾਹਤ ਫੰਡ ਜਾਂ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾ ਸਕਦੀ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਖੜ੍ਹੀ ਹੈ, ਅਤੇ ਰਿਪੋਰਟ ਮਿਲਣ ‘ਤੇ ਰਾਹਤ ਅਤੇ ਸਹਾਇਤਾ ਕਾਰਜ ਤੁਰੰਤ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਖੇਤਾਂ, ਨੁਕਸਾਨੇ ਗਏ ਘਰਾਂ ਅਤੇ ਪ੍ਰਭਾਵਿਤ ਖੇਤਰਾਂ ਨੂੰ ਹੋਏ ਨੁਕਸਾਨ ਦਾ ਨਿੱਜੀ ਤੌਰ ‘ਤੇ ਮੁਆਇਨਾ ਕੀਤਾ ਅਤੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਹਤ ਕਾਰਜਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇ।

LEAVE A REPLY

Please enter your comment!
Please enter your name here