ਫਿਰੋਜ਼ਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੰਜੇ ਸੇਠ; ਹੁਸੈਨੀਵਾਲਾ ਬਾਰਡਰ ਦੇ ਸ਼ਹੀਦਾਂ ਨੂੰ ਕੀਤਾ ਨਮਨ

0
55

 

ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਦਾ ਦੌਰਾ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਥਾਨ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਦੇਸ਼ ਲਈ ਕੀਤੀ ਕੁਰਬਾਨੀ ਸਦੀਆਂ ਤੱਕ ਯਾਦ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪ੍ਰਤੀ ਬਹੁਤ ਚਿੰਤਤ ਹਨ, ਜਿਸ ਦੇ ਚਲਦਿਆਂ ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਪੰਜਾਬ ਵਿੱਚ ਸਥਿਤੀ ਆਮ ਵਰਗੀ ਨਹੀਂ ਹੋ ਜਾਂਦੀ, ਕੋਈ ਵੀ ਮੰਤਰੀ ਘਰ ਨਹੀਂ ਬੈਠੇਗਾ।
ਮੰਤਰੀ ਸੰਜੇ ਸੇਠ ਨੇ ਕਿਹਾ ਕਿ ਉਨ੍ਹਾਂ ਨੇ ਫਿਰੋਜ਼ਪੁਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਜਿਨ੍ਹਾਂ ਕੋਲ ਜ਼ਮੀਨ ਨਹੀਂ ਹੈ, ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲ ਰਿਹਾ। ਮੰਤਰੀ ਨੇ ਜਵਾਬ ਦਿੱਤਾ ਕਿ ਇਸ ਤਰ੍ਹਾਂ ਦੇ ਸਮੇਂ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜ਼ਮੀਨ ਕਿਸਦੀ ਹੈ-ਇਹ ਮਨੁੱਖਤਾ ਦਾ ਸਮਾਂ ਹੈ। ਸਾਰੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇਗੀ, ਕਿਉਂਕਿ ਸਾਰਿਆਂ ਦੇ ਵਾਹਨ ਅਤੇ ਜ਼ਮੀਨ ਡੁੱਬ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1,600 ਕਰੋੜ ਦੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਮਦਦ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here