
ਫਰੀਦਕੋਟ ਤੋਂ ਵਿਧਾਇਕ ਅਮੋਲਕ ਸਿੰਘ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਅੰਦਰ ਸੀਵਰੇਜ ਦਾ ਗੰਦਾ ਪਾਣੀ ਦਾਖਲ ਹੋਣ ਦੀ ਘਟਨਾ ਦਾ ਜਾਇਜ਼ਾ ਲਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੇ ਦੱਸਣ ਮੁਤਾਬਕ ਉਹ ਸੀਵਰੇਜ ਬੋਰਡ ਦੇ ਜੇਈ ਤਕ ਕਈ ਵਾਰ ਪਹੁੰਚ ਕਰ ਚੁੱਕੇ ਨੇ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਇਹ ਨੌਬਤ ਆਈ ਐ। ਇਸ ਤੋਂ ਬਾਅਦ ਵਿਧਾਇਕ ਨੇ ਸੀਵਰੇਜ ਬੋਰਡ ਦੇ ਜੇਈ ਬਲਜੀਤ ਸਿੰਘ ਨੂੰ ਮੌਕੇ ’ਤੇ ਬੁਲਾ ਕੇ ਕਲਾਸ ਲਾਈ। ਵਿਧਾਇਕ ਨੇ ਡੀਸੀ ਨੂੰ ਜੇਈ ਨੂੰ ਸਸਪੈਂਡ ਕਰਨ ਦੀ ਸਿਫਾਰਸ ਵੀ ਕੀਤੀ ਐ।
ਦੱਸਣਯੋਗ ਐ ਕਿ ਇਤਿਹਾਸਿਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਬੀਤੇ ਦਿਨ ਸੀਵਰੇਜ ਦਾ ਗੰਦਾ ਪਾਣੀ ਦਾਖਲ ਹੋ ਗਿਆ ਸੀ, ਜਿਸ ਦਾ ਜਾਇਜਾ ਲੈਣ ਲਈ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਅਚਾਨਕ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਜਿੰਨਾਂ ਨੇ ਦੱਸਿਆ ਕਿ ਸਾਡੇ ਲੰਗਰ ਹਾਲ ਵਿਖੇ ਸੀਵਰੇਜ ਦਾ ਗੰਦਾ ਪਾਣੀ ਆ ਗਿਆ ਐ, ਜਿਸ ਬਾਰੇ ਕਈ ਵਾਰ ਸੀਵਰੇਜ ਬੋਰਡ ਦੇ ਜੇਈ ਨੂੰ ਜਾਣੂ ਕਰਵਾਇਆ ਪਰ ਉਸ ਨੇ ਕਾਰਵਾਈ ਨਹੀਂ ਕੀਤੀ ਅਤੇ ਫਿਰ ਉਨ੍ਹਾਂ ਦਾ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ।
ਇਸ ਤੋਂ ਬਾਦ ਵਿਧਾਇਕ ਅਮੋਲਕ ਸਿੰਘ ਨੇ ਮੋਕੇ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ਤੇ ਬੁਲਾਇਆ ਤੇ ਮੋਕੇ ਤੇ ਹੀ ਉਹਨਾਂ ਦੀ ਕਲਾਸ ਲਗਾ ਦਿੱਤੀ ਗਈ। ਇਸ ਤੋਂ ਬਾਦ ਵਿਧਾਇਕ ਅਮੋਲਕ ਸਿੰਘ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸਾਰਿਆਂ ਦੇ ਸਾਹਮਣੇ ਫੋਨ ਲਗਾ ਕੇ ਜੇਈ ਬਬਲਜੀਤ ਨੁੰ ਸਸਪੈਡ ਕਰਨ ਲਈ ਕਿਹਾ ਗਿਆ ਐ।

