ਅੰਮ੍ਰਿਤਸਰ ਪੁਲਿਸ ਵੱਲੋਂ ਅਤਿਵਾਦੀ ਮਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰੇਨੇਡ ਸਮੇਤ ਦੋ ਜਣਿਆਂ ਨੂੰ ਕੀਤਾ ਗ੍ਰਿਫਤਾਰ

0
17

ਅੰਮ੍ਰਿਤਸਰ ਪੁਲਿਸ ਨੇ ਅਤਿਵਾਦੀ ਮਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਜਣਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਨੇ। ਕਾਬੂ ਕੀਤੇ ਮੁਲਜਮਾਂ ਦੀ ਪਛਾਣ ਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਵਜੋਂ ਹੋਈ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮੁਲਜ਼ਮਾਂ ਦੇ ਤਾਰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਸੀ। ਇਨ੍ਹਾਂ ਨੇ ਬਰਾਮਦ ਗ੍ਰੇਨੇਡ ਵੀ ਡਰੋਨ ਰਸਤੇ ਮੰਗਵਾਏ ਸਨ। ਪੁਲਿਸ ਵੱਲੋਂ ਦੋਵਾਂ ਤੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

ਪੁਲਿਸ ਦੇ ਦੱਸਣ ਮੁਤਾਬਕ ਬੀਤੇ ਦਿਨੀ ਰਵਿੰਦਰ ਰਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹਦੇ ਪਾਸੋਂ ਦੋ ਹੈਂਡ ਗ੍ਰੇਨੇਡ ਮਿਲੇ ਸਨ। ਪੁੱਛਗਿੱਛ ਦੌਰਾਨ ਇਸ ਦੀ ਨਿਸ਼ਾਨਦੇਹੀ ਤੇ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਸਨ। ਤਫ਼ਤੀਸ਼ ਦੌਰਾਨ ਖੁਲਾਸਾ ਹੋਇਆ ਕਿ ਇਹ ਦੋਵੇਂ ਆਈਐਸਆਈ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ।

ਪੁਲਿਸ ਅਧਿਕਾਰੀਆਂ ਅਨੁਸਾਰ ਇਹਨਾਂ ਨੂੰ ਡਰੋਨ ਰਾਹੀਂ ਗ੍ਰੇਨੇਡਾਂ ਦੀ ਕੰਸਾਈਨਮੈਂਟ ਭੇਜੀ ਗਈ ਸੀ, ਜਿਸਨੂੰ ਰਵਿੰਦਰ ਅਤੇ ਹਰਪ੍ਰੀਤ ਨੇ ਪ੍ਰਾਪਤ ਕਰਕੇ ਸਟੋਰ ਕੀਤਾ ਹੋਇਆ ਸੀ। ਉਹਨਾਂ ਨੂੰ ਅੱਗੇ ਟਾਰਗੇਟ ਦਿੱਤੇ ਜਾਣੇ ਸਨ, ਪਰ ਪੁਲਿਸ ਨੇ ਵਕ਼ਤ ‘ਤੇ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਐਸ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਹੋਰ ਸਾਥੀਆਂ, ਬੈਕਵਰਡ ਲਿੰਕਸ ਅਤੇ ਹੈਂਡਲਰਾਂ ਤੱਕ ਪਹੁੰਚਣ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਅਗਲੀ ਪੁਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਨੇ।

LEAVE A REPLY

Please enter your comment!
Please enter your name here