ਪੰਜਾਬ ਸੰਗਰੂਰ ਵਾਸੀ ਨੌਜਵਾਨ ਦੀ ਅਮਰੀਕਾ ’ਚ ਮੌਤ; ਦਿਲ ਦਾ ਦੌਲਾ ਪੈਣ ਕਾਰਨ ਗਈ ਜਾਨ; ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ By admin - October 7, 2025 0 20 Facebook Twitter Pinterest WhatsApp ਸੰਗਰੂਰ ਦੇ ਹਲਕਾ ਲਹਿਰਾ ਦੇ ਪਿੰਡ ਮੰਡਵੀ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਪਰਿਵਾਰ ਦੇ ਦੱਸਣ ਮੁਤਾਬਕ 24 ਸਾਲਾ ਹਰਮਨਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਰੋਜੀ ਰੋਟੀ ਦੀ ਭਾਲ ਵਿਚ ਅਮਰੀਕਾ ਗਿਆ ਸੀ, ਜਿੱਥੇ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਐ। ਮ੍ਰਿਤਕ ਦੇ ਪਰਿਵਾਰ ਪੰਜਾਬ ਤੇ ਕੇਂਦਰ ਸਰਕਾਰ ਅੱਗੇ ਮ੍ਰਿਤਕ ਦੇਹ ਪੰਜਾਬ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਐ।