ਭਾਜਪਾ ਨੇ ਹੜ੍ਹਾਂ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ; ਸਥਿਤੀ ਨਾਲ ਨਜਿੱਠਣ ’ਚ ਨਾਕਾਮ ਰਹਿਣ ਦੇ ਇਲਜ਼ਾਮ; ਹੜ੍ਹਾਂ ਲਈ ਸਰਕਾਰ ਦੀ ਗ਼ਲਤੀ ਨੂੰ ਦੱਸਿਆ ਜ਼ਿੰਮੇਵਾਰ

0
55

ਪੰਜਾਬ ਭਾਜਪਾ ਨੇ ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਵੱਡਾ ਹਮਲਾ ਬੋਲਿਆ ਐ। ਪਾਰਟੀ ਦੇ ਸੀਨੀਆਰ ਆਗੂਆਂ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਖਿਲਾਫ ਚਾਰਜਸ਼ੀਟ ਜਾਰੀ ਕੀਤੀ, ਜਿਸ ਵਿਚ ਹੜ੍ਹਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਗਿਆ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਵਿਚ ਅਸਫਲ ਸਾਬਤ ਹੋਈ ਐ। ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹਾਂ ਲਈ ਕੁਦਰਤੀ ਕਰੋਪੀ ਘੱਟ ਤੇ ਪੰਜਾਬ ਸਰਕਾਰ ਜ਼ਿਆਦਾ ਜ਼ਿੰਮੇਵਾਰ ਐ। ਉਨ੍ਹਾਂ ਕਿਹਾ ਕਿ ਚਾਰਜਸ਼ੀਟ ਵਿਚ ਸਾਰੀ ਜਾਣਕਾਰੀ ਦਰਜ ਕੀਤੀ ਗਈ ਐ।

LEAVE A REPLY

Please enter your comment!
Please enter your name here