ਸੁਖਵਿੰਦਰ ਕਲਕੱਤਾ ਦੇ ਪਰਿਵਾਰ ਨੂੰ ਮਿਲੇ ਅਰਵਿੰਦ ਖੰਨਾ; ਧਰਨੇ ’ਚ ਸ਼ਾਮਲ ਹੋ ਕੇ ਪ੍ਰਗਟਾਇਆ ਦੁੱਖ; ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ

0
46

ਬਰਨਾਲਾ ਦੇ ਪਿੰਡ ਸ਼ਹਿਣਾ ਵਿਖੇ ਸੁਖਵਿੰਦਰ ਸਿੰਘ ਕਲਕੱਤਾ ਕਤਲ ਮਾਮਲੇ ਦੇ ਇਨਸਾਫ ਲਈ ਲੱਗੇ ਧਰਨੇ ਵਿਚ ਸਿਆਸੀ ਆਗੂਆਂ ਦਾ ਪਹੁੰਚਣਾ ਲਗਾਤਾਰ ਜਾਰੀ ਐ। ਇਸੇ ਤਹਿਤ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਧਰਨੇ ਵਿਚ ਪਹੁੰਚੇ ਤੇ ਪਰਿਵਾਰ ਨੂੰ ਮਿਲ ਕੇ ਇਨਸਾਫ ਦਿਵਾਉਣ ਵਿਚ ਮਦਦ ਦਾ ਭਰੋਸਾ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਇਹ ਸਿਆਸੀ ਕਤਲ ਐ, ਜਿਸ ਨੂੰ ਨਿੱਜ਼ੀ ਰੰਜ਼ਿਸ਼ ਦਾ ਮਾਮਲਾ ਬਣਾਉਣ ਦੇ ਯਤਨ ਹੋ ਰਹੇ ਨੇ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਇਨਸਾਫ ਨਾ ਦਿੱਤਾ ਤਾਂ ਕੇਂਦਰੀ ਗ੍ਰਹਿ ਮੰਤਰੀ ਤਕ ਪਹੁੰਚ ਕੇ ਕੇ ਮਾਮਲੇ ਨੂੰ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮ੍ਰਿਤਕ ਸੁਖਵਿੰਦਰ ਸਿੰਘ ਦਾ ਪਰਿਵਾਰ ਆਮ ਪਰਿਵਾਰ ਨਹੀਂ ਐ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਸਵਿਟਜ਼ਰਲੈਂਡ ਦੀ ਪੀਆਰ ਛੱਡ ਕੇ ਆਪਣੇ ਪਿੰਡ ਦੀ ਨੁਹਾਰ ਬਦਲਣ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਿਹਾ ਸੀ ਤੇ ਉਸ ਦਾ ਕਤਲ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਮਿਹਨਤੀ ਨੌਜਵਾਨਾਂ ਲਈ ਸੁਰੱਖਿਅਤ ਨਹੀਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਿਵਾਰ ਦੀ ਮੰਗ ਮੁਤਾਬਕ ਮੁਲਜਮਾਂ ਦੇ ਨਾਮ ਐਫਆਈਆਰ ਵਿਚ ਸ਼ਾਮਲ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਛੇਤੀ ਕਾਰਵਾਈ ਨਾ ਕੀਤੀ ਤਾਂ ਉਹ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲ ਕੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਲਈ ਚਾਰਾਜੋਈ ਕਰਨਗੇ।

LEAVE A REPLY

Please enter your comment!
Please enter your name here