ਨੰਗਲ ਵਿਖੇ ਬਣੇਗਾ ਭਗਵਾਨ ਵਾਲਮੀਕਿ ਭਵਨ; ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ

0
48

ਪੰਜਾਬ ਸਰਕਾਰ ਵੱਲੋਂ ਨੰਗਲ ਵਿਖੇ 50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਵਾਲਮਿਕੀ ਭਵਨ ਉਸਾਰਿਆ ਜਾਵੇਗਾ। ਇਸ ਦਾ ਐਲਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਐ। ਕੈਬਨਿਟ ਮੰਤਰੀ ਇੱਥੇ ਵਾਲਮਿਕੀ ਭਾਈਚਾਰੇ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ੋਭਾ ਯਾਤਰਾ ਲਈ 2 ਲੱਖ ਦਾਨ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਭਵਨ ਦੀ ਉਸਾਰੀ ਲਈ 10 ਲੱਖ ਦੀ ਪਹਿਲੀ ਕਿਸ਼ਤ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।  ਉਨ੍ਹਾਂ ਕਾਹ ਕਿ ਭਗਵਾਨ ਵਾਲਮੀਕਿ ਨੇ ਦੁਨੀਆ ਨੂੰ ਮਨੁੱਖਤਾਦ ਦੇ ਕਲਿਆਣ ਦਾ ਰਸਤਾ ਦਿਖਾਇ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਤੋਂ ਸੇਧ ਲੈਣ ਦੀ ਲੋੜ ਐ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸ਼ਹਿਰਾਂ ਦੇ ਸਰਵਪੱਖੀ ਵਿਕਾਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਤਾਂ ਜੋ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਇਤਿਹਾਸਕ ਮਹਾਨਤਾ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਪਵਿੱਤਰ ਗ੍ਰੰਥ ਰਾਮਾਇਣ ਰਾਹੀਂ ਦੁਨੀਆ ਦਾ ਮਾਰਗਦਰਸ਼ਨ ਕੀਤਾ ਹੈ।

LEAVE A REPLY

Please enter your comment!
Please enter your name here