ਗੁਰਦਾਸਪੁਰ ਪੁਲਿਸ ਵੱਲੋਂ ਜਸੂਸੀ ਮਾਮਲੇ ’ਚ ਤਿੰਨ ਨਾਮਜ਼ਦ; ਪਾਕਿਸਤਾਨ ਭੇਜਦੇ ਸੀ ਬੀਐਸਐਫ ਤੇ ਫੌਜ ਦੀ ਜਾਣਕਾਰੀ

0
47

ਗੁਰਦਾਸਪੁਰ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਪੁਲਿਸ ਨੇ ਜਾਸੂਸੀ ਦੇ ਦੋਸ਼ ਹੇਠ ਤਿੰਨ ਜਣਿਆਂ ਖਿਲਾਫ ਕੇਸ ਦਰਜ ਕੀਤਾ ਐ। ਇਨ੍ਹਾਂ ਤੇ ਫੌਜ ਤੇ ਬੀਐਸਐਫ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਣ ਦੇ ਇਲਜਾਮ ਹਨ।  ਪੁਲਿਸ ਨੇ ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਮਜਦ ਮੁਲਜਮਾਂ ਦੀ ਪਛਾਣ ਦਲਜੀਤ ਸਿੰਘ ਤੇ ਗੁਰਦੀਪ ਸਿੰਘ ਵਾਸੀ ਪਿੰਡ ਰਸੂਲਪੁਰ ਤੇ ਗੁਰਜੰਟ ਸਿੰਘ ਉਰਫ਼ ਜੰਟੀ ਉਰਫ਼ ਗੁਰੀ ਵਾਸੀ ਪਿੰਡ ਹਕੀਮਪੁਰ ਵਜੋਂ ਹੋਈ ਐ। ਪੁਲਿਸ ਨੇ ਇਨ੍ਹਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਅਪਰੇਸ਼ਨ ਸਿੰਧੂਰ ਦੌਰਾਨ 15 ਅਗਸਤ ਨੂੰ ਵੀ ਸੈਂਸਟਿਵ ਇਨਫਰਮੇਸ਼ਨ ਪਾਕਿਸਤਾਨ ਭੇਜੀ ਹੈ। ਇਹਨਾਂ ਤਿੰਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 151 ਸੀਕ੍ਰੇਟ ਇਨਫਮੇਸਨ ਐਕਟ  ਤਹਿਤ ਮਾਮਲਾ ਦਰਜ ਕਰਨ ਉਪਰੰਤ ਦਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਦੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here