ਬੀਜੇਪੀ ਆਗੂਆਂ ’ਤੇ ਵਰ੍ਹੇ ਆਪ ਆਗੂ ਨੀਲ ਗਰਗ; ਹੜ੍ਹਾਂ ਬਾਰੇ ਕੀਤੀ ਬਿਆਨਬਾਜ਼ੀ ’ਤੇ ਚੁੱਕੇ ਸਵਾਲ; ਝੂਠ ਸਹਾਰੇ ਰਾਜਨੀਤੀ ਚਮਕਾਉਣ ਦੇ ਇਲਜ਼ਾਮ

0
49

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਨੇ ਪੰਜਾਬ ਭਾਜਪਾ ਦੇ ਆਗੂਆਂ ਦੇ ਸ਼ਬਦੀ ਹਮਲਾ ਕੀਤਾ ਐ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਆਗੂ ਝੂਠ ਬੋਲ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਨੇ।
ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੇ ਹੜ੍ਹਾਂ ਲਈ ਮੁੱਖ ਮੰਤਰੀ ਮਾਨ ਨੂੰ ਜ਼ਿੰਮੇਵਾਰ ਦੱਸਿਆ ਐ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚਾਈ ਐ ਤਾਂ ਜੰਮੂ ਕਸ਼ਮੀਰ ਤੇ ਹਿਮਾਚਲ ਵਿਚ ਆਏ ਹੜ੍ਹਾਂ ਲਈ ਕੌਣ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਬਿਨਾਂ ਵਜ੍ਹਾ ਪੰਜਾਬੀਆਂ ਦੇ ਜ਼ਖਮਾਂ ਤੇ ਲੂਣ ਛਿੜਕ ਰਹੇ ਨੇ।
ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਆਪਣੀ ਕੇਂਦਰ ਸਰਕਾਰ ਨਾਲ ਗੱਲ ਕਰਨ ਦੀ ਥਾਂ ਉਲਟਾ ਹੜ੍ਹ ਪੀੜਤਾਂ ਦੀ ਮਦਦ ਵਿਚ ਲੱਗੀ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੇ ਰਾਹ ਪਏ ਹੋਏ ਨੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਪੰਜਾਬ ਪ੍ਰਤੀ ਮਾਨਸਿਕਤਾ ਜਾਹਰ ਹੋ ਗਈ ਐ, ਜਿਸ ਦਾ ਪੰਜਾਬ ਵਾਸੀ ਸਮਾਂ ਆਉਣ ਤੇ ਜਵਾਬ ਦੇਣਗੇ।

LEAVE A REPLY

Please enter your comment!
Please enter your name here