ਪੰਜਾਬ ਗਾਇਕ ਰਾਜਵੀਰ ਜਵੰਦਾ ਦੀ ਮੌਤ ਬਾਦ ਸੋਗ ਦੀ ਲਹਿਰ; ਵਿਧਾਇਕ ਦੇਵ ਮਾਨ ਨੇ ਮੌਤ ’ਤੇ ਪ੍ਰਗਟਾਇਆ ਦੁੱਖ By admin - October 8, 2025 0 50 Facebook Twitter Pinterest WhatsApp ਵਿਧਾਇਕ ਦੇਵ ਮਾਨ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਤੇ ਦੁੱਖ ਜਾਹਰ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਮੌਤ ਦੀ ਖਬਰ ਨੇ ਪੰਜਾਬੀ ਸੰਗੀਤ ਜਗਤ ਦੇ ਨਾਲ ਨਾਲ ਸਮੁੱਚੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਐ। ਰਾਜਵੀਰ ਜਵੰਦਾ ਦੀ ਮੌਤ ਤੇ ਦੁੱਖ ਦਾ ਇਜਹਾਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਵਾਸੀਆਂ ਖਾਸਕਰ ਸੰਗੀਤ ਜਗਤ ਲਈ ਬਹੁਤ ਹੀ ਦੁਖਦਾਈ ਹੈ ਅਤੇ ਇਕ ਹੋਣ ਹੋਣਹਾਰ ਨੌਜਵਾਨ ਗਾਇਕ ਗੁਆ ਲਿਆ ਐ।