ਹੁਸ਼ਿਆਰਪੁਰ ਦੇ ਪਿੰਡ ਚਗਰਾਂ ’ਚ ਚੋਰਾਂ ਦੀ ਦਹਿਸ਼ਤ; ਇਕੋ ਰਾਤ ਗੁਰਦੁਆਰਾ ਸਾਹਿਬ ਤੇ ਬੈਂਕ ’ਚ ਚੋਰੀ; ਪੁਲਿਸ ਨੇ ਸ਼ੁਰੂ ਕੀਤੀ ਜਾਂਚ

0
41

ਹੁਸ਼ਿਆਰਪੁਰ ਦੇ ਪਿੰਡ ਚਗਰਾਂ ਵਿਖੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਤੇ ਕੋਆਪਰੇਟਿਵ ਬੈਂਕ ਨੂੰ ਨਿਸ਼ਾਨਾ ਬਣਾਇਆ ਗਿਆ ਐ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਚੋਰਾਂ ਨੇ ਇਕ ਡੇਰੇ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਦੇ ਇਕੱਠਾ ਹੋਣ ਬਾਅਦ ਚੋਰ ਮੌਕੇ ਤੋਂ ਫਰਾਰ ਹੋ ਗਏ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਚੋਰਾਂ ਦੀਆਂ ਸਾਰੀਆਂ ਗਤੀਵਿਧੀਆਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਨੇ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਦੀ ਨਕੇਲ ਕੱਸਣ ਦੀ ਮੰਗ ਕੀਤੀ ਐ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here