ਤਰਨ ਤਾਰਨ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ; ਇਨੋਵਾ ਗੱਡੀ ਤੇ ਮੋਟਰ ਸਾਇਕਲ ਵਿਚਾਲੇ ਹੋਈ ਟੱਕਰ

0
20

ਤਰਨ ਤਾਰਨ ਦੇ ਕਸਬਾ ਸਰਿਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪਿੰਡ ਮਰਿਹਾਣੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਨੱਥੂਪੁਰ ਮੋੜ ਨੇੜੇ  ਉਸ ਨੂੰ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ ਪਿੰਡ ਸਰਿਆਲੀ ਦੇ ਪੈਲੇਸ ਵਿੱਚ ਹਲਵਾਈ ਦਾ ਕੰਮ ਕਰ ਰਿਹਾ ਸੀ ਅਤੇ ਕੰਮ ਤੋਂ ਬਾਅਦ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਐਨੀ ਭਿਆਨਕ ਸੀ ਕਿ ਇਨੋਵਾ ਕਾਰ ਮੋਟਰ ਸਾਈਕਲ ਨੂੰ ਕਈ ਮੀਟਰ ਤਕ ਆਪਣੇ ਨਾਲ ਧੂੰਹ ਕੇ ਲੈ ਗਈ।
ਹਾਦਸੇ ਤੋਂ ਬਾਅਦ ਇਨੋਵਾ ਚਾਲਕ ਮੌਕੇ ਤੇ ਫਰਾਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਥਾਣਾ ਸਰਿਹਾਲੀ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤਾ ਗਿਆ ਹੈ ਅਤੇ ਇਨੋਵਾ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਨ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here