ਕਪੂਰਥਲਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ; ਝੜਪ ਦੌਰਾਨ ਹੋਈ ਭੰਨਤੋੜ ਤੇ ਅਗਜਨੀ; ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ

0
43

ਕਪੂਰਥਲਾ ਦੇ ਪਿੰਡ ਭਾਨੋਲੰਗਾ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। 10 ਮਰਲੇ ਦੇ ਪਲਾਟ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵੱਲੋਂ ਪਲਾਟ ਤੇ ਕਬਜੇ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸਾਮਾਨ ਦੀ ਭੋਨਤੋੜ ਕਰ ਕੇ ਅੱਗ ਲਗਾ ਦਿੱਤੀ ਗਈ ਤੇ ਘਰ ਦੇ ਕੈਮਰਿਆਂ ਦੀ ਭੋਨਤੋੜ ਕੀਤੀ ਤੇ ਇੱਟਾਂ ਰੋੜੇ ਚਲਾਏ, ਜਿਸ ਕਾਰਨ ਇਕ ਬਜ਼ੁਰਗ ਜ਼ਖਮੀ ਹੋ ਗਈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਮੌਕੇ ਤੇ ਪਹੁੰਚੀ ਪੁਲਿਸ ਦੋਵੇਂ ਧਿਰਾਂ ਦੇ ਬਿਆਨਾਂ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ
ਇੱਕ ਧਿਰ ਦਾ ਦਾਅਵਾ ਹੈ ਕਿ ਉਹ ਜ਼ਮੀਨ ‘ਤੇ ਲੰਬੇ ਸਮੇਂ ਤੋਂ ਕਾਬਜ਼ ਐ ਅਤੇ ਮਾਲਕੀ ਹੱਕਾਂ ਸਬੰਧੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਦੂਜੀ ਧਿਰ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕਰਨਾ ਚਾਹੁੰਦੀ ਹੈ। ਜਦਕਿ ਦੂਜੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਜ਼ਮੀਨ ਦੀ ਰਜਿਸਟਰੀ ਕਰਵਾਈ ਸੀ ਅਤੇ ਆਪਣਾ ਹੱਕ ਲੈਣ ਲਈ ਪਹੁੰਚੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਪੰਚਾਇਤ ਵਿੱਚ ਪਹਿਲਾਂ ਹੀ ਫੈਸਲਾ ਹੋ ਚੁੱਕਾ ਹੈ।
ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿਚ ਲੈ ਕੇ ਮੁਲਜਮਾਂ ਦੀ ਪਛਾਣ ਦਾ ਕੰਮ ਸ਼ੁਰੂ ਕਰ ਦਿੱਤਾ ਐ।  ਇਸੇ ਦੌਰਾਨ ਸਥਾਨਕ ਵਾਸੀਆਂ ਨੇ ਘਟਨਾ ‘ਤੇ ਚਿੰਤਾ ਜਾਹਰ ਕਰਦਿਆਂ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਇਲਾਕੇ ਵਿੱਚ ਅਸ਼ਾਂਤੀ ਪੈਦਾ ਕਰ ਸਕਦੀਆਂ ਹਨ।

LEAVE A REPLY

Please enter your comment!
Please enter your name here