
ਜਲਾਲਾਬਾਦ ਦੇ ਰੇਲਵੇ ਰੋਡ ਤੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤਿਆਂ ਨੇ ਇਕ ਤਿੰਨ ਮੰਜਲਾਂ ਕੱਪੜਿਆਂ ਦੀ ਦੁਕਾਨ ਨੂੰ ਅੱਗ ਲਗਾ ਦਿੱਤੀ। ਘਟਨਾ ਰਾਤ ਢਾਈ ਵਜੇ ਦੇ ਕਰੀਬ ਦੀ ਐ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਚਿੱਟੇ ਕੱਪੜਿਆਂ ਨਾਲ ਮੂੰਹ ਢੱਕੇ ਹੋਏ ਸਨ ਅਤੇ ਉਹ ਦੁਕਾਨ ਤੇ ਪਟਰੌਲ ਛਿੜਕ ਕੇ ਅੱਗ ਲਾਉਣ ਬਾਅਦ ਫਰਾਰ ਹੋ ਗਏ। ਦੁਕਾਨ ਮਾਲਕ ਦੇ ਦੱਸਣ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਐ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ।


