ਕਪੂਰਥਲਾ ’ਚ ਯੂਨੀਫਾਰਮ ਦੀ ਦੁਕਾਨ ਨੂੰ ਅੱਗ; ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
19

ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ਇਲਾਕੇ ਅੰਦਰ ਇਕ ਸਕੂਲ ਯੂਨੀਫਾਰਮ ਦੀ ਦੁਕਾਨ ਨੂੰ ਅੱਗ ਲੱਗਣ ਦੀ ਖਬਰ ਐ। ਦੁਕਾਨ ਅੰਦਰੋਂ ਧੂਆਂ ਨਿਕਲਦਾ ਵੇਖ ਮੌਕੇ ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਲੋਕਾਂ ਨੇ ਦੁਕਾਨ ਮਾਲਕ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਸਾਮਾਨ ਅੱਗ ਭੇਂਟ ਚੜ੍ਹ ਗਿਆ ਐ ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰਾਤ 8 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਤਾਂ ਉਸ ਨੂੰ  ਮਾਰਕੀਟ ਵਿਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਸ ਨੇ ਦੁਕਾਨ ‘ਤੇ ਆ ਕੇ ਦੇਖਿਆ ਤਾਂ ਦੁਕਾਨ ਨੂੰ  ਅੱਗ ਲੱਗ ਚੁੱਕੀ ਸੀ। ਇਸੇ ਦੌਰਾਨ  ਮੌਕੇ ਤੇ ਪਹੁੰਚੀਆਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here