ਹਰਸਿਮਰਤ ਕੌਰ ਬਾਦਲ ਨੇ ਘੇਰੀ ਮਾਨ ਸਰਕਾਰ; ਪੰਜਾਬ ਨੂੰ ਬਰਬਾਦ ਕਰਨ ਦੇ ਲਾਏ ਇਲਜ਼ਾਮ; ਕਿਹਾ, ਦਿੱਲੀ ਵਾਲਿਆਂ ਦੀ ਕਠਪੁਤਲੀ ਬਣ ਚੁੱਕੀ ਸਰਕਾਰ

0
48

ਹਰਸਿਮਰਤ ਕੌਰ ਬਾਦਲ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਤਲਵੰਡੀ ਸਾਬੋ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਐ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਵਾਲਿਆਂ ਦੀ ਕਠਪੁਤਲੀ ਬਣ ਚੁੱਕੀ ਐ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਖਿਲਾਫ ਬੋਲਦਾ ਐ, ਉਸ ਦੀ ਆਵਾਜ ਬੰਦ ਕਰਵਾ ਦਿੱਤੀ ਜਾਂਦੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਚੁੱਕੀ ਐ ਅਤੇ ਸਰਕਾਰ ਪੰਜਾਬ ਨੂੰ ਵੇਚਣ ਦੇ ਰਾਹ ਪਈ ਹੋਈ ਐ।

LEAVE A REPLY

Please enter your comment!
Please enter your name here