ਗੁਰਦਾਸਪੁਰ ’ਚ ਪ੍ਰਤਾਪ ਬਾਜਵਾ ਦਾ ਭਾਜਪਾ ’ਤੇ ਵੱਡਾ ਸ਼ਬਦੀ ਹਮਲਾ; ਵੋਟ ਚੋਰੀ ਰਾਹੀਂ ਸਰਕਾਰ ਬਣਾਉਣ ਦੇ ਇਲਜ਼ਾਮ

0
59

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵੱਲੋਂ ਰੱਖੀ ਮੀਟਿੰਗ ਵਿਚ ਹਿੱਸਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਮੌਜੂਦਾ ਸਰਕਾਰ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਧਾਦਲੀ ਕਰ ਕੇ ਬਣੀ ਐ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਹਾਰ ਵਿਚ ਵੋਟ ਚੋਰੀ ਦੀ ਕੋਸ਼ਿਸ਼ ਹੋ ਰਹੀ ਐ ਅਤੇ ਪੰਜਾਬ ਵਿਚ ਵੀ ਅਜਿਹਾ ਹੋ ਸਕਦਾ ਐ, ਇਸ ਲਈ ਕਾਂਗਰਸ ਪਾਰਟੀ ਲੋਕਾਂ ਨੂੰ  ਜਾਗਰੂਕ ਕਰ ਰਹੀ ਐ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਰੁਝਾਨ ਕਾਂਗਰਸ ਵੱਲ ਐ ਅਤੇ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।
ਦੱਸਣਯੋਗ ਐ ਕਿ ਵੋਟ ਚੋਰ ਗੱਦੀ ਛੋੜ “ਨਾਅਰੇ ਤਹਿਤ ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਧਾਰੀਵਾਲ ਵਿਖੇ ਕਾਂਗਰਸ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋ ਜਾਗਰੂਕ ਕਰਨ ਲਈ ਇੱਕ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਵੋਟ ਚੋਰੀ ਖਿਲਾਫ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਨੂੰ ਅੱਗੇ ਵਧਾਇਆ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਿਹਾਰ ਵਿੱਚ 65 ਲੱਖ ਵੋਟਾਂ ਜਾਅਲੀ ਕਹਿ ਕੇ ਨਜਾਇਜ਼ ਤੌਰ ਤੇ ਕੱਟਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕਾਂਗਰਸ ਪਾਰਟੀ ਲੋਕਤੰਤਰ ਬਚਾਉਣ ਲਈ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਐ।

LEAVE A REPLY

Please enter your comment!
Please enter your name here