ਪੰਜਾਬ ਜਲੰਧਰ ’ਚ ਐਲਜੀਪੀ ਐਸੋਸੀਏਸ਼ਨ ਦੀ ਪ੍ਰੈੱਸ ਕਾਨਫਰੰਸ; ਏਜੰਸੀ ਮਾਲਕਾਂ ’ਤੇ ਹੋ ਰਹੇ ਧੱਕੇ ਖਿਲਾਫ ਉਠਾਈ ਆਵਾਜ਼ By admin - October 9, 2025 0 17 Facebook Twitter Pinterest WhatsApp ਐਲਜੀਪੀ ਐਸੋਸੀਏਸ਼ਨ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਐਲਜੀਪੀਸੀ ਏਜੰਸੀ ਮਾਲਕਾਂ ਨਾਲ ਹੋ ਰਹੇ ਧੱਕੇ ਖਿਲਾਫ ਆਵਾਜ਼ ਉਠਾਈ ਐ। ਕੇਂਦਰ ਦੀਆਂ ਮਨਮਾਨੀ ਨੀਤੀਆਂ ‘ਤੇ ਇਤਰਾਜ਼ ਜਾਹਰ ਕਰਦਿਆਂ ਐਲਪੀਜੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਮਾਨ ਨੇ ਕਿਹਾ ਕਿ ਕੰਪਨੀਆਂ ਅੰਦਰ ਤਾਲਮੇਲ ਦੀ ਘਾਟ ਅਤੇ ਇਕਪਾਸੜ ਨੀਤੀਆਂ ਪੂਰਾ ਸਿਸਟਮ ਡਾਵਾਂਡੋਲ ਹੋ ਰਿਹਾ ਐ, ਜਿਸ ਦੇ ਚਲਦਿਆਂ ਏਜੰਸੀ ਮਾਲਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਏਜੰਸੀ ਦੇ ਮਸਲੇ ਛੇਤੀ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐਲਜੀਪੀ ਐਸੋਸੀਏਸ਼ਨ ਏਜੰਸੀ ਮਾਲਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ 50 ਪ੍ਰਤੀਸ਼ਤ ਤੋਂ ਵੱਧ ਡਿਸਟ੍ਰੀਬਿਊਟਰ ਕਾਰਗਿਲ, ਵਿਦੇਸ਼ੀ ਲੜਾਕੂ, ਖੇਡ ਸ਼੍ਰੇਣੀ, ਅਪਾਹਜ ਅਤੇ ਐਸਸੀ ਸ਼੍ਰੇਣੀਆਂ ਨਾਲ ਸਬੰਧਤ ਹਨ। ਇਹ ਏਜੰਸੀ ਉਨ੍ਹਾਂ ਨੂੰ ਰੋਜ਼ੀ-ਰੋਟੀ ਚਲਾਉਣ ਖਾਤਰ ਦਿੱਤੀ ਗਈ ਸੀ, ਪਰ ਉਨ੍ਹਾਂ ਨੂੰ ਵਿਆਪਕ ਸ਼ੋਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਸਮਾਜ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਿਸਟ੍ਰੀਬਿਊਟਰਾਂ ਨੂੰ ਹੀ ਨਹੀਂ, ਸਗੋਂ ਗਾਹਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਸਾਰੇ ਮੁੱਦੇ ਗਾਹਕ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਗਾਹਕ ਸਿਲੰਡਰਾਂ ਦੀ ਗੁਣਵੱਤਾ ‘ਤੇ ਜ਼ਮੀਨੀ ਪੱਧਰ ‘ਤੇ ਅਧਿਐਨ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਨਾਲ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਹਨ। ਮਹਿਕਮੇ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਅਜੇ ਤੱਕ ਹੱਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਝਾ ਅਤੇ ਦੋਆਬਾ ਦੇ ਲੋਕ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਗੁਰਪਾਲ ਸਿੰਘ ਮਾਨ ਨੇ ਕਿਹਾ ਕਿ ਸਾਰੇ ਅਧਿਕਾਰੀ ਗਲਤ ਨਹੀਂ ਹਨ; ਪਰ ਕੁਝ ਅਧਿਕਾਰੀ ਸਮੱਸਿਆਵਾਂ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2018-19 ਵਿੱਚ ਬਣਾਈ ਗਈ ਕਮੇਟੀ ਨੇ ਆਈਆਈਐਮ ਅਹਿਮਦਾਬਾਦ ਤੋਂ ਕਮਿਸ਼ਨ ਦੀ ਸਿਫਾਰਸ਼ ਕੀਤੀ ਸੀ, ਪਰ ਇਸਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਢਾਬੇ ਤੋਂ ਪੰਜ-ਸਿਤਾਰਾ ਸਹੂਲਤਾਂ ਨਹੀਂ ਦੇ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਮਿਸ਼ਨ ਦਾ ਮੁੱਦਾ ਚੱਲ ਰਿਹਾ ਹੈ। ਹਰ ਵਾਰ, ਕੇਂਦਰ ਸਰਕਾਰ ਇੱਕ ਲਾਲੀਪੌਪ ਦੇ ਕੇ ਬੁੱਤਾ ਸਾਰ ਦਿੰਦੀ ਐ। ਉਨ੍ਹਾਂ ਕਿਹਾ ਕਿ ਅੱਜ 200 ਡਿਸਟ੍ਰੀਬਿਊਟਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।