ਪੰਜਾਬ ਅੰਮ੍ਰਿਤਸਰ ’ਚ ਵਾਲਮੀਕੀ ਆਗੂ ’ਤੇ ਹਮਲਾ; ਨੁਕਸਾਨ ਤੋਂ ਬਚਾਅ, ਪੁਲਿਸ ਕਰ ਰਹੀ ਜਾਂਚ By admin - October 9, 2025 0 17 Facebook Twitter Pinterest WhatsApp ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਬਾਬਾ ਲਾਡੀ ਨਾਥ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਉਨ੍ਹਾਂ ਦੀ ਗੱਡੀ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਗਨੀਮਤ ਰਹੀ ਕਿ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਬਾਲਮੀਕੀ ਆਗੂ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਬਾਲਮੀਕੀ ਆਗੂ ਦੇ ਦੱਸਣ ਮੁਤਾਬਕ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮੁਲਜਮਾਂ ਦੀ ਪਛਾਣ ਲਈ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ। ਪੁਲਿਸ ਨੇ ਮੁਲਜਮਾਂ ਨੂੰ ਛੇਤੀ ਗ੍ਰਿਫਤਾਰ ਕਰ ਕੇ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਐ।