ਪੰਜਾਬ ਮੋਗਾ ਪੁਲਿਸ ਵੱਲੋਂ ਗੋਲੀ ਕਾਂਡ ਮੁਲਜ਼ਮ ਦਾ ਐਨਕਾਊਂਟਰ; ਜ਼ਖਮੀ ਹਾਲਤ ’ਚ ਹਸਪਤਾਲ ਅੰਦਰ ਕਰਵਾਇਆ ਦਾਖਲ By admin - October 10, 2025 0 55 Facebook Twitter Pinterest WhatsApp ਮੋਗਾ ਪੁਲਿਸ ਨੇ ਫਿਰੌਤੀ ਮੰਗਣ ਮਾਮਲੇ ਦੇ ਮੁਲਜ਼ਮ ਦਾ ਐਨਕਾਊਟਰ ਕੀਤਾ ਐ। ਪੁਲਿਸ ਨੇ ਮੁਲਜ਼ਮ ਨੂੰ ਲੱਤ ਵਿਚ ਗੋਲੀ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਮੋਗਾ ਵਿਚ ਦਾਖਲ ਕਰਵਾਇਆ ਗਿਆ ਐ। ਮੁਲਜਮ ਦੀ ਪਛਾਣ ਮਹਿਕ ਪਿੰਡ ਰੌਤਾ ਜਿਲ੍ਹਾ ਮੋਗਾ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਵੱਲੋਂ ਫਿਰੌਤੀ ਮੰਗਣ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸੀ। ਇਸੇ ਦੌਰਾਨ ਪੁਲਿਸ ਨੇ ਬਾਘਾ ਪੁਰਾਣਾ ਨੇੜੇ ਮੁਲਜਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜਮ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਕੀਤੀ ਜਵਾਬੀ ਕਾਰਵਾਈ ਦੌਰਾਨ ਮੁਲਜਮ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਕਿਹਾ ਕਿ ਮੋਗਾ ਜ਼ਿਲ੍ਹਾ ਵਿੱਚ ਪਿਛਲੇ ਦਿਨੀ ਫਿਰੋਤੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਦੇ ਚਲਦੇ ਪੁਲਿਸ ਵੱਲੋਂ ਉਹਨਾਂ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਸੀ ਜਿਸ ਵਿੱਚ ਅੱਜ ਮੁੱਖਬਰ ਖਾਸ ਦੀ ਇਤਲਾਹ ਤੇ ਇੱਕ ਬਦਮਾਸ਼ ਜੋ ਕਿ ਬਾਘਾ ਪੁਰਾਣਾ ਦੇ ਨੇੜੇ ਘੁੰਮ ਰਿਹਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਹੈ। ਬਾਘਾ ਪੁਰਾਣਾ ਪੁਲਿਸ ਅਤੇ ਸੀਆਈਏ ਸਟਾਫ ਵੱਲੋਂ ਘੇਰਾਬੰਦੀ ਕਰ ਕੇ ਉਸ ਬਦਮਾਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਬਦਮਾਸ਼ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਜਿਸ ਨਾਲ ਉਹ ਜਖਮੀ ਹੋ ਗਿਆ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ।