ਆਪ’ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ; ਮੁੱਖ ਮੰਤਰੀ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਰਹੇ ਮੌਜੂਦ

0
59

 

ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰੀ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ ਐ। ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਅਹਿਮ ਹਸਤੀਆਂ ਮੌਜੂਦ ਰਹੀਆਂ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਿੰਦਰ ਗੁਪਤਾ ਨੇ ਆਪਣੀ ਮਿਹਨਤ ਦੇ ਬਲਬੂਤੇ ਕਾਰੋਬਾਰੀ ਖੇਤਰ ਵਿਚ ਮੁਕਾਮ ਹਾਸਲ ਕੀਤਾ ਐ ਅਤੇ ਹੁਣ ਉਹ ਆਮ ਆਦਮੀ ਪਾਰਟੀ ਦਾ ਰਾਜ ਸਭਾ ਮੈਂਬਰ ਬਣ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।  ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।
ਦੱਸ ਦਈਏ ਕਿ ਇਹ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋਈ ਸੀ, ਜਿਨ੍ਹਾਂ ਨੇ ਵਿਧਾਇਕ ਗੋਗੀ ਦੇ ਦੇਹਾਂਤ ਮਗਰੋਂ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਰਾਜ ਸਭਾ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਸੀ। ਇਹ ਚੋਣ ਜਿੱਤਣ ਮਗਰੋਂ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here