ਪੰਜਾਬ ਫਰੀਦਕੋਟ ਦੇ ਸਕੂਲ ਅੰਦਰ ਸ਼ਖਸ਼ ਵੱਲੋਂ ਫਾਇਰਿੰਗ; ਅਧਿਆਪਕ ਨੇ ਕਲਾਸ ’ਚੋਂ ਭੱਜ ਕੇ ਬਚਾਈ ਜਾਨ By admin - October 10, 2025 0 69 Facebook Twitter Pinterest WhatsApp ਫਰੀਦਕੋਟ ਦੇ ਪਿੰਡ ਜੰਡਵਾਲਾ ਸੰਧੂਆਂ ਦੇ ਸਕੂਲ ਵਿਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਸਕੂਲ ਵਿਚ ਪਤਨੀ ਸਮੇਤ ਆਏ ਇਕ ਸਖਸ ਨੇ ਬੱਚਿਆਂ ਨੂੰ ਪੜ੍ਹਾ ਰਹੇ ਅਧਿਆਪਕ ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਹਮਲਾਵਰ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਪੀੜਤ ਅਧਿਆਪਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ। ਘਟਨਾ ਤੋਂ ਬਾਅਦ ਮੁਲਜਮ ਮੌਕੇ ਤੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਆਪਣੀ ਕਲਾਸ ਵਿਚ ਬੱਚਿਆਂ ਨੂੰ ਪੜ੍ਹਾ ਰਿਹਾ ਸੀ। ਇੰਨੇ ਨੂੰ ਇੱਕ ਹਰਪ੍ਰੀਤ ਸਿੰਘ ਆਪਣੀ ਪਤਨੀ ਸਮੇਤ ਸਕੂਲ ਅੰਦਰ ਦਾਖਲ ਹੋਇਆ ਅਤੇ ਉਸ ਨੇ ਆਉਂਦੇ ਹੀ ਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ। ਇਸੇ ਦੌਰਾਨ ਅਧਿਆਪਕ ਆਪਣੀ ਬਚਾਅ ਲਈ ਭੱਜ ਕੇ ਕੋਲ ਖੜ੍ਹੀ ਕਾਰ ਦੇ ਉਹਲੇ ਹੋ ਗਿਆ। ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਬੱਚਿਆਂ ਵਿੱਚ ਚੀਕ ਚਿਹਾੜਾ ਪੈ ਗਿਆ। ਦੂਜੇ ਅਧਿਆਪਕ ਤੇ ਮਿੱਡ ਡੇ ਮੀਲ ਵਰਕਰ ਅਤੇ ਪਿੰਡ ਵਾਸੀ ਵੀ ਮੌਕੇ ‘ਤੇ ਪੁੱਜੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌੱਕੇ ਤੇ ਪੁੱਜ ਪੁਲਿਸ ਵੱਲੋ ਜਾਂਚ ਸ਼ੁਰੂ ਕੀਤੀ ਗਈ। ਇਸ ਮੌੱਕੇ ਜਾਣਕਾਰੀ ਦਿੰਦੇ ਹੋਏ ਟੀਚਰ ਮਨਦੀਪ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨਾਲ ਉਸਦਾ ਪੁਰਾਣਾ ਮਸਲਾ ਚੱਲ ਰਿਹਾ ਹੈ ਉਹ ਆਪਣੀ ਪਤਨੀ ਨਾਲ ਆਇਆ ਜਿਸ ਨੇ ਸਕੂਲ ਅੰਦਰ ਹੀ ਉਸ ਵੱਲ ਦੋ ਫਾਇਰ ਕੀਤੇ ਗਏ ਜਿਸ ਤੋਂ ਉਸਨੇ ਭੱਜ ਕੇ ਜਾਨ ਬਚਾਈ। ਬਾਅਦ ਵਿਚ ਉਕਤ ਆਰੋਪੀ ਵਲੋਂ ਉਸ ਵੱਲ ਚਲਾਵੀ ਕੁਰਸੀ ਮਾਰੀ ਅਤੇ ਬਾਅਦ ਚ ਸਕੂਲ ਤੋਂ ਨਿਕਲ ਗਿਆ। ਉਧਰ ਥਾਣਾ ਸਾਦਿਕ ਦੇ ਥਾਣਾ ਮੁਖੀ ਨਵਦੀਪ ਭੱਟੀ ਨੇ ਕਿਹਾ ਕਿ ਦੋਨਾਂ ਧਿਰਾਂ ਚ ਪੁਰਾਣੀ ਰੰਜਿਸ਼ ਚਲ ਰਹੀ ਹੈ ਜਿਸ ਕਾਰਨ ਹਰਪ੍ਰੀਤ ਸਿੰਘ ਵੱਲੋਂ ਅਧਿਅਪਕ ਮਨਦੀਪ ਸਿੰਘ ਤੇ ਗੋਲੀ ਚਲਾਈ ਜਿਸ ਦੀ ਸ਼ਿਕਾਇਤ ਤੇ ਉਕਤ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।