ਪੰਜਾਬ ਮੋਗਾ ਪੁਲਿਸ ਵੱਲੋਂ ਹਥਿਆਰਾਂ ਸਮੇਤ ਇਕ ਕਾਬੂ; ਦੋ ਪਿਸਟਲ, ਤੇ ਦੋ ਜਿੰਦਾ ਕਾਰਤੂਸ ਬਰਾਮਦ By admin - October 10, 2025 0 58 Facebook Twitter Pinterest WhatsApp ਮੋਗਾ ਪੁਲਿਸ ਨੇ ਦੋ ਪਿਸਟਲ ਤੇ ਦੋ ਕਾਰਤੂਸਾਂ ਸਮੇਤ ਇਕ ਸਖਸ ਨੂੰ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਪਿੰਡ ਦੌਲਤਪੁਰਾ ਨੀਵਾ, ਮੋਗਾ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਤੇ ਪਹਿਲਾਂ ਵੀ ਦਸ ਮਾਮਲੇ ਦਰਜ ਨੇ। ਉਸ ਦੇ ਦੋ ਸਾਥੀ ਅਜੇ ਫਰਾਰ ਨੇ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਵੱਲੋਂ ਮੁਲਜਮ ਦਾ ਅਦਾਲਤ ਵਿਚੋਂ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।