ਨਾਭਾ ’ਚ ਅਕਾਲੀ ਆਗੂ ਸੁਰਜੀਤ ਰੱਖੜਾ ਦਾ ਬਿਆਨ; ਸੰਦੀਪ ਸਿੰਘ ਦੇ ਪਰਿਵਾਰ ਦੀ ਹਮਾਇਤ ਦਾ ਕੀਤਾ ਐਲਾਨ

0
60

ਨਾਭਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਦੀ ਅਗਲੇਰੀ ਰਣਨੀਤੀ ਬਾਰੇ ਵੱਡਾ ਬਿਆਨ ਦਿੱਤਾ ਐ। ਕਿਸੇ ਪਾਰਟੀ ਨਾਲ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਪਾਰਟੀ ਖੁਦ ਨੂੰ ਮਜਬੂਤ ਕਰੇਗੀ, ਇਸ ਤੋਂ ਬਾਦ ਹੀ ਗਠਜੋੜ ਕਰਨ ਬਾਰੇ ਸੋਚਿਆ ਜਾਵੇਗਾ। ਤਰਨ ਤਾਰਨ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਪੰਥਕ ਹਿੱਤਾਂ ਖਾਤਰ ਸੰਦੀਪ ਸਿੰਘ ਦੇ ਪਰਿਵਾਰ ਦਾ ਸਾਥ ਦੇਣ ਦਾ ਫੈਸਲਾ ਲਿਆ ਐ। ਉਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਥ ਦੇ ਭਲੀ ਲਈ ਅਕਾਲੀ ਦਲ ਪੁਨਰ ਸੁਰਜੀਤੀ ਦਾ ਸਾਥ ਦੇਣ ਦੀ ਅਪੀਲ ਕੀਤੀ ਐ।
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੱਜੀ ਕੋਈ ਆਹੁਦਾ ਨਾਂ ਲੈ ਕੇ ਪੰਥ ਦੀ ਸੇਵਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨਾਂ ਦੀ ਪਾਰਟੀ ਵੱਲੋ ਪਹਿਲਾ ਆਪਣੇ ਆਪ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਹੀ ਪਾਰਟੀ ਆਪਣੇ ਪੱਧਰ ਤੇ ਗਠਜੋੜ ਨੂੰ ਲੈ ਕੇ ਫੈਸਲਾ ਕਰੇਗੀ।
ਤਰਨਤਾਰਨ ਜਿਮਨੀ ਚੋਣ ਨੂੰ ਲੈ ਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਹਨਾਂ ਦੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਭ ਤੋਂ ਪਹਿਲਾਂ ਇਹ ਫੈਸਲਾ ਕੀਤਾ ਸੀ ਕਿ ਪੰਥ ਨੂੰ ਮੁੱਖ ਰੱਖਦੇ ਹੋਏ ਉਹਨਾਂ ਦੀ ਪਾਰਟੀ  ਸੰਦੀਪ ਸਿੰਘ ਦੇ ਪਰਿਵਾਰ ਨੂੰ ਸਾਥ ਦੇਵੇਗੀ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਨੂੰ ਮਜਬੂਤ ਕੀਤਾ ਜਾਵੇ, ਇਹੀ ਅਜਿਹੀ ਪਾਰਟੀ ਹੈ ਜੋ ਪੰਥ ਪ੍ਰਤੀ ਦ੍ਰਿੜ ਇਰਾਦੇ ਨਾਲ ਰਾਜਨੀਤੀ ਵਿੱਚ ਉਤਰੀ ਹੈ।

LEAVE A REPLY

Please enter your comment!
Please enter your name here