ਪੰਜਾਬ ਆਮ ਆਦਮੀ ਪਾਰਟੀ ਨੇ ਘੇਰੀ ਕੇਂਦਰ ਸਰਕਾਰ; ਡੈਮਾਂ ’ਚੋਂ ਗਾਰ ਨਾ ਕੱਢਣ ਦੇ ਲਾਏ ਇਲਜ਼ਾਮ; ਕਿਹਾ, ਕੇਂਦਰ ਕਾਰਨ ਹੋਇਆ ਐ ਨੁਕਸਾਨ By admin - October 10, 2025 0 61 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਪੰਜਾਬ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਦੱਸਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਨੀਲ ਕਮਲ ਨੇ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਖੜਾ ਡੈਮ ਤੇ ਰਣਜੀਤ ਸਾਗਰ ਡੈਮ ਵਿਚੋਂ ਗਾਰ ਕੱਢਣ ਦੀ ਮਨਜੂਰੀ ਨਹੀਂ ਦਿੱਤੀ, ਜਿਸ ਦੇ ਚਲਦਿਆਂ ਪੰਜਾਬ ਅੰਦਰ ਭਾਰੀ ਤਬਾਹੀ ਹੋਈ ਐ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਅਸਲੀਅਤ ਜਾਣਦੇ ਹੋਏ ਵੀ ਇਸ ਦਾ ਠੀਕਰਾ ਪੰਜਾਬ ਸਰਕਾਰ ਸਿਰ ਭੰਨ੍ਹ ਰਹੇ ਨੇ ਜੋ ਕੋਰਾ ਝੂਠ ਐ। ਉਨ੍ਹਾਂ ਕਿਹਾ ਇਕ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰੇਸ਼ਾਨ ਨੇ ਪਰ ਭਾਜਪਾ ਆਗੂ ਕੇਂਦਰ ਸਰਕਾਰ ਨੂੰ ਮਦਦ ਲਈ ਕਹਿਣ ਦੇ ਬਜਾਏ ਕੇਵਲ ਫੋਟੋਆਂ ਖਿੱਚਣ ਤਕ ਹੀ ਸੀਮਤ ਹੋ ਕੇ ਰਹਿ ਗਏ ਨੇ। ਉਨ੍ਹਾਂ ਕਿਹਾ ਕਿ ਡੈਮਾਂ ਵਿਚੋਂ ਗਾਰ ਕੱਢਣ ਦੇ ਕੰਮ ਨੂੰ ਮਨਜੂਰੀ ਨਾ ਦੇਣਾ ਕੇਂਦਰ ਸਰਕਾਰ ਦੀ ਗਹਿਰੀ ਸਾਜ਼ਿਸ਼ ਦਾ ਹਿੱਸਾ ਐ, ਜਿਸ ਬਾਰੇ ਭਾਜਪਾ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਐ।