ਨੂਰਪੁਰ ਬੇਦੀ ਪੁਲਿਸ ਵੱਲੋਂ ਵਾਹਨ ਚੋਰ ਗ੍ਰਿਫਤਾਰ; ਮੁਲਜ਼ਮ ਤੋਂ 5 ਚੋਰੀਸ਼ੁਦਾ ਮੋਟਰ ਸਾਇਕਲ ਬਰਾਮਦ

0
28

ਥਾਣਾ ਨੂਰਪੁਰ ਬੇਦੀ ਦੀ ਪੁਲਿਸ ਨੇ ਇਕ ਚੋਰ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜੇ ਵਿਚੋਂ 5 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਨੇ। ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਸਖਸ਼ ਨੂੰ ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਸੀ। ਮੁਲਜਮ ਦੀ ਪੁਛਗਿੱਛ ਦੌਰਾਨ ਉਸ ਨੇ ਹੋਰ ਚੋਰੀਆਂ ਕਰਨ ਦੀ ਗੱਲ ਕਬੂਲੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜਮ ਦੀ ਨਿਸ਼ਾਨਦੇਹੀ ਤੇ ਪੰਜ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ। ਪੁਲਿਸ ਨੇ ਚੋਰੀਸ਼ੁਦਾ ਮੋਟਰ ਸਾਈਕਲ ਅਸਲ ਮਾਲਕਾਂ ਹਵਾਲੇ ਕਰਨ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here