ਸਰਹਿੰਦ ਦੇ ਹਰਨਾਮ ਨਗਰ ਇਲਾਕੇ ਗੰਦੇ ਪਾਣੀ ਦਾ ਕਹਿਰ; ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਲੋਕ

0
19

ਸਰਹਿੰਦ ਸ਼ਹਿਰ ਦੇ ਹਰਨਾਮਪੁਰਾ ਨਗਰ ਅਧੀਨ ਆਉਂਦੇ ਵਾਰਡ ਨੰਬਰ 21 ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ ਗਰਮਾ ਗਿਆ ਐ। ਅਕਾਲੀ ਦਲ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਇਲਾਕੇ ਦਾ ਦੌਰਾ ਕਰ ਕੇ ਮੌਜੂਦਾ ਸਰਕਾਰ ਵੱਲ ਨਿਸ਼ਾਨੇ ਸਾਧੇ ਨੇ। ਅਕਾਲੀ ਆਗੂ ਦੇ ਦੱਸਣ ਮੁਤਾਬਕ ਅਕਾਲੀ ਸਰਕਾਰ ਵੇਲੇ 100 ਕਰੋੜ ਦਾ ਸੀਵਰੇਜ ਪ੍ਰੋਜੈਕਟ ਪਾਸ ਹੋਇਆ ਸੀ ਪਰ ਮੌਜੂਦਾ ਸਰਕਾਰ ਨੇ ਇਸ ਸਮੱਸਿਆ ਨੂੰ ਬਿਲਕੁਲ ਅਣਗੌਲਿਆ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਪਾਸੇ ਛੇਤੀ ਧਿਆਨ ਨਾ ਦਿੱਤਾ ਤਾਂ ਉਹ ਲੋਕਾਂ ਦੀ ਮਦਦ ਨਾਲ ਸੰਘਰਸ਼ ਵਿੱਢਣਗੇ। ਇਸੇ ਦੌਰਾਨ ਆਪ ਆਗੂ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੰਮ ਦੇ ਟੈਂਡਰ ਪਾਸ ਹੋ ਚੁੱਕੇ ਨੇ ਤੇ ਮਸਲਾ ਛੇਤੀ ਹੱਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਜਿਹੜੀ ਕਾਲੋਨੀ ਵਿਚ ਸੀਵਰੇਜ ਸਮੱਸਿਆ ਦੀ ਗੱਲ ਕੀਤੀ ਜਾ ਰਹੀ ਐ, ਉਹ ਕਿਸੇ ਵੱਲੋਂ ਕੱਟੀ ਨਾਜਾਇਜ ਕਾਲੋਨੀ ਕਾਰਨ ਆਈ ਐ।
ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਪਾਣੀ ਦੀ ਲੇਵਲ ਮਿਊਸਪਲ ਦੇ ਲੇਵਲ ਤੋਂ ਨੀਵਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਵਿਚ ਦਿੱਕਤ ਆ ਰਹੀ ਐ। ਇੱਥੇ ਸਹੀ ਲੇਵਲ ਤੇ ਪਾਈਪ ਪਾ ਕੇ ਪਾਣੀ ਦੀ ਨਿਕਾਸੀ ਦੇ ਯਤਨ ਕੀਤੇ ਜਾ ਰਹੇ ਨੇ ਅਤੇ ਛੇਤੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।  ਉਹਨਾਂ ਦੱਸਿਆ ਕਿ ਇਲਾਕੇ ਦੀ ਸੜਕਾਂ ਦੀ ਨੁਹਾਰ ਬਦਲਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾ ਸਦਕਾ ਟੈਂਡਰ ਪਾਸ ਹੋ ਚੁੱਕੇ ਹਨ ਤੇ ਜਲਦ ਇਸ ਸਮੱਸਿਆ ਦਾ ਹੱਲ ਹੋਣ ਦੇ ਨਾਲ ਨਾਲ ਗੰਦੇ ਪਾਣੀ ਦੀ ਨਿਕਾਸੀ ਦਾ ਵੀ ਹੱਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here