ਰੋਪੜ ਪੁਲਿਸ ਦਾ ਅਵਾਰਾ ਪਸ਼ੂਆਂ ਖਿਲਾਫ ਐਕਸ਼ਨ; ਪਸ਼ੂ ਛੱਡਣ ਵਾਲੇ ਸਖਸ਼ ਖਿਲਾਫ ਐਫਆਈਆਰ ਦਰਜ; ਗਾਂ ਦੇ ਕੰਨ ’ਚ ਲੱਗੇ ਟੈਗ ਤੋਂ ਕੀਤੀ ਮਾਲਕ ਦੀ ਪਛਾਣ

0
143

ਰੋਪੜ ਪੁਲਿਸ ਨੇ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਖਿਲਾਫ ਨਕੇਲ ਕੱਸਣੀ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਸ਼ਹਿਰ ਅੰਦਰ ਆਵਾਰਾ ਪਸ਼ੂ ਛੱਡਣ ਦੇ ਮਾਮਲੇ ਵਿਚ ਇਕ ਸਖਸ ਖਿਲਾਫ ਦਰਜ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਨਗਰ ਕੌਂਸਲ ਤੋਂ ਇਤਲਾਹ ਮਿਲੀ ਸੀ ਕਿ ਕੰਨ ‘ਤੇ ਟੈਗ ਲੱਗੀ ਗਾਂ ਨੂੰ ਸ਼ਹਿਰ ਵਿਚ ਛੱਡਿਆ ਗਿਆ ਐ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਟੈਗ ਤੋਂ ਗਾਂ ਦੇ ਅਸਲ ਮਾਲਕ ਨੂੰ ਟਰੇਸ ਕਰ ਕੇ ਉਸ ਖਿਲਾਫ ਕੇਸ ਦਰਜ ਕੀਤਾ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ  ਐਸਐਚਓ ਪਵਨ ਕੁਮਾਰ ਨੇ ਦੱਸਿਆ ਕਿ ਟੈਗਿੰਗ ਸਿਸਟਮ ਤੋਂ ਗਾਂ ਦੇ ਮਾਲਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਕੰਡਾ ਘਾਟ ਦੇ ਰਹਿਣ ਵਾਲੇ ਤਜਿੰਦਰ ਵਜੋਂ ਹੋਈ ਹੈ। ਨਗਰ ਕੌਂਸਲ ਦੀ ਸ਼ਿਕਾਇਤ ਅਤੇ ਪੁਲਿਸ ਜਾਂਚ ਦੇ ਆਧਾਰ ‘ਤੇ, ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਐਸਐਚਓ ਨੇ ਕਿਹਾ ਕਿ ਪੁਲਿਸ ਜਲਦੀ ਹੀ ਦੋਸ਼ੀ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਏਗੀ।
ਐਸਐਚਓ ਨੇ ਦੱਸਿਆ ਕਿ ਪੁਲਿਸ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਰਾਹੀਂ ਹੁੰਦੇ ਹਾਦਸਿਆਂ ਨੂੰ ਰੋਕਣਾ ਐ। ਉਨ੍ਹਾਂ ਲੋਕਾਂ ਨੂੰ ਅਵਾਰਾ ਪਸ਼ੂਆਂ ਨੂੰ ਸੜਕਾਂ ‘ਤੇ ਨਾ ਛੱਡਣ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਦਿਖਾਈ ਦਿੰਦਾ ਐ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਕੋਲ ਸਾਂਝੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਨਿਗਰਾਨੀ ਅਤੇ ਕਾਰਵਾਈ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਹੁੰਦੇ ਹਾਦਸੇ ਰੋਕਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਐ ਅਤੇ ਆਉਣ ਵਾਲੇ ਦਿਨਾਂ ਅੰਦਰ ਇਸ ਸਮੱਸਿਆ ਤੇ ਪੂਰੀ ਤਰ੍ਹਾਂ ਨਕੇਸ ਕੱਸਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here