ਫਾਜਿਲਕਾ ’ਚ ਰੇਤਾਂ ਚੁੱਕਣ ਦਾ ਕੰਮ ਜਾਰੀ; ਵਿਧਾਇਕ ਸਵਨਾ ਨੇ ਲਿਆ ਜਾਇਜ਼ਾ

0
44

ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਸਰਹੱਦੀ ਜ਼ਿਲ੍ਹਾ ਫਾਜਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਰੇਤਾਂ ਚੁੱਕਣ ਦਾ ਕੰਮ ਲਗਾਤਾਰ ਜਾਰੀ ਐ। ਇਸੇ ਤਹਿਤ ਅੱਜ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਲਾਕੇ ਦਾ ਦੌਰਾ ਕਰ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਰੇਤਾਂ ਕੱਢ ਕੇ ਵੇਚਣ ਦੀ ਦਿੱਤੀ ਇਜ਼ਾਜਤ ਸਲਾਘਾਯੋਗ ਫੈਸਲਾ ਐ, ਜਿਸ ਦਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਵਚਨਵੱਧ ਐ ਅਤੇ ਹਰ ਪੀੜਤਾਂ ਸੰਭਵ ਮਦਦ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਨੇ।
ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਖੇਤਾਂ ਵਿੱਚ 5 ਤੋਂ 7 ਫੁੱਟ ਰੇਤਾ ਜਮ੍ਹਾ ਹੋ ਗਿਆ ਸੀ ਜਿਸ ਨੂੰ ਚੁੱਕਣ ਲਈ ਸਰਕਾਰ ਵਚਨਵੱਧ ਐ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਖੜੀ ਹੈ ਤੇ ਕਿਸਾਨਾਂ ਦੇ ਕਿਸੇ ਤਰ੍ਹਾਂ ਵੀ ਹੜਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ, ਪਸ਼ੂ ਪਾਲਕਾਂ ਦੇ ਪਸ਼ੂਆਂ, ਮਕਾਨਾਂ ਅਤੇ ਹੋਰ ਤਰ੍ਹਾਂ ਦੇ ਨੁਕਸਾਨਾਂ ਦੇ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਆਵਜ਼ਾ ਦੇਣ ਦੀ ਕਾਰਵਾਈ ਜਲਦ ਹੀ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਅਗਲੀ ਫ਼ਸਲ ਦੀ ਬਿਜਾਈ ਲਈ ਮੁਫ਼ਤ ਬੀਜ ਵੀ ਮੁਹਈਆ ਕਰਵਾਏ ਜਾਣਗੇ ਤਾਂ ਜੋ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here