ਪੰਜਾਬ ਜਲੰਧਰ ’ਚ IPS ਅਧਿਕਾਰੀ ਖੁਦਕੁਸ਼ੀ ਖਿਲਾਫ ਮੋਮਬੱਤੀ ਮਾਰਚ; ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤੀ ਅਗਵਾਈ; ਭਾਜਪਾ ਸਰਕਾਰ ਦੇ ਦਲਿਤ ਵਿਰੋਧੀ ਰਵੱਈਏ ਦੇ ਨਿੰਦਾ By admin - October 13, 2025 0 37 Facebook Twitter Pinterest WhatsApp ਜਲੰਧਰ ਵਿਖੇ ਹਰਿਆਣਾ ਵਿਚ ਸੀਨੀਅਰ ਆਈਪੀਐਸ ਅਧਿਕਾਰੀ ਦੀ ਖੁਦਕੁਸ਼ੀ ਖਿਲਾਫ ਮੋਮਬੱਤੀ ਮਾਰਚ ਕੱਢਿਆ ਗਿਆ। ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਵਿਚ ਪਾਰਟੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਦਲਿਤ ਅਧਿਕਾਰੀਆਂ ਤੇ ਨਾਗਰਿਕਾਂ ਦੀ ਰੱਖਿਆ ਕਰਨ ਵਿਚ ਅਸਫਲ ਸਾਬਤ ਹੋਈ ਐ। ਉਨ੍ਹਾਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਹ ਕੈਂਡਲ ਮਾਰਚ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋਇਆ ਅਤੇ ਲਵ ਕੁਸ਼ ਚੌਕ ‘ਤੇ ਸਮਾਪਤ ਹੋਇਆ। ਇਸ ਮਾਰਚ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਦੇ ਨਾਲ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਉਪ ਚੇਅਰਮੈਨ ਦਿਨੇਸ਼ ਢੱਲ ਅਤੇ ਸੀਨੀਅਰ ਆਪ ਨੇਤਾ ਰਾਜਵਿੰਦਰ ਕੌਰ ਥਿਆੜਾ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕ ਅਧਿਕਾਰੀ ਅਤੇ ਉਸਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਭਗਤ ਨੇ ਕਿਹਾ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਅਧਿਕਾਰੀ ਨੂੰ ਸਿਸਟਮ ਨੇ ਇੰਨਾ ਜ਼ਿਆਦਾ ਤੰਗ ਕੀਤਾ ਕਿ ਉਸਨੂੰ ਆਪਣੀ ਜਾਨ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਰਵੱਈਆ ਨਾ ਸਿਰਫ਼ ਪ੍ਰਸ਼ਾਸਨਿਕ ਉਦਾਸੀਨਤਾ ਨੂੰ ਦਰਸਾਉਂਦਾ ਹੈ ਬਲਕਿ ਇਸਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ‘ਤੇ ਹਾਲ ਹੀ ਵਿੱਚ ਹੋਏ ਹਮਲੇ ਦੀ ਕੋਸ਼ਿਸ਼ ਨੂੰ ਵੀ ਇਸ ਪੱਖਪਾਤ ਦੀ ਇੱਕ ਹੋਰ ਚਿੰਤਾਜਨਕ ਉਦਾਹਰਣ ਵਜੋਂ ਦਰਸਾਇਆ। ਕੇਂਦਰ ਅਤੇ ਹਰਿਆਣਾ ਵਿੱਚ ਭਾਜਪਾ ਸਰਕਾਰਾਂ ‘ਤੇ ਵਿਤਕਰੇ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਉਂਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਦਲਿਤ ਭਾਈਚਾਰਿਆਂ ਵਿੱਚ ਦੇਸ਼ ਵਿਆਪੀ ਗੁੱਸਾ ਪੈਦਾ ਕੀਤਾ ਹੈ ਜੋ ਦੇਸ਼ ਲਈ ਖਤਰਨਾਕ ਸਾਬਤ ਹੋ ਸਕਦਾ ਐ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਹਿਤ ਖਾਤਰ ਆਪਣੀ ਮਾਨਸਿਕਤਾ ਬਦਲਣ ਲਈ ਲੋੜ ਐ।