
ਬਟਾਲਾ ਗੋਲੀਕਾਂਡ ਦੇ ਵਿਰੋਧ ਵਿਚ ਦਿੱਤੇ ਬੰਦ ਦੇ ਸੱਦੇ ਨੂੰ ਸ਼ਹਿਰ ਅੰਦਰ ਰਲਵਾਂ-ਮਿਲਵਾ ਹੁੰਗਾਰਾ ਮਿਲਿਆ ਐ। ਬੰਦ ਦੀ ਕਾਲ ਦੇ ਚਲਦਿਆਂ ਜਿੱਥੇ ਸਵੇਰੇ ਸਬਜ਼ੀ ਮੰਡੀ ਖੁੱਲੀ ਵੇਖੀ ਗਈ ਉਥੇ ਹੀ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਦੂਜੇ ਪਾਸੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸ਼ਾਂਤੀਪੂਰਨ ਢੰਗ ਨਾਲ ਬੰਦ ਦਾ ਸੱਦਾ ਦਿੱਤਾ। ਜਥੇਬੰਦੀਆਂ ਦੇ ਆਗੂਆਂ ਨੇ ਸ਼ਹਿਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਰੋਸ਼ ਮਾਰਚ ਕੱਢ ਕੇ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੰਦ ਦੌਰਾਨ ਕਿਸੇ ਨੂੰ ਵੀ ਹੁੱਲੜਬਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।


