ਪੰਜਾਬ ਪੰਜਾਬ ਸਰਕਾਰ ਵੱਲੋਂ ਗਿਰਦਾਵਰੀਆਂ ਦਾ ਕੰਮ ਮੁਕੰਮਲ; 20 ਹਜ਼ਾਰ ਮੁਆਵਜ਼ੇ ਦੇ ਚੈੱਕ ਵੰਡਣ ਦਾ ਕੰਮ ਸ਼ੁਰੂ By admin - October 13, 2025 0 54 Facebook Twitter Pinterest WhatsApp ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਗਿਰਦਾਵਰੀਆਂ ਦਾ ਕੰਮ ਮੁਕੰਮਲ ਕਰਨ ਬਾਅਦ ਚੈੱਕ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਸਰਕਾਰ ਨੇ ਤੈਅ ਸਮੇਂ ਤੋਂ ਪਹਿਲਾਂ ਗਿਰਦਾਵਰੀਆਂ ਦਾ ਕੰਮ ਮੁਕੰਮਲ ਕਰ ਕੇ ਵੱਡਾ ਮਾਅਰਕਾ ਮਾਰਿਆ ਐ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿਚ ਚੈੱਕ ਵੰਡਣਾ ਆਪਣੇ ਆਪ ਵਿਚ ਇਕ ਮਿਸਾਲ ਐ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਪਹਿਲਾਂ ਕਦੇ ਵੀ ਐਨੇ ਘੱਟ ਸਮੇਂ ਵਿਚ ਗਿਰਦਾਵਰੀ ਤੇ ਚੈੱਕ ਵੰਡਣ ਦੀ ਸ਼ੁਰੂਆਤ ਨਹੀਂ ਹੋਈ ਅਤੇ ਪੰਜਾਬ ਸਰਕਾਰ ਨੇ ਰਿਕਾਰਡ ਸਮੇਂ ਅੰਦਰ ਇਹ ਕੰਮ ਕਰ ਕੇ ਵੱਡਾ ਮਾਅਰਕਾ ਮਾਰਿਆ ਐ।