ਅੰਮ੍ਰਿਤਸਰ ਦੇ ਪਿੰਡ ਕੱਕੜ ’ਚ ਭਿੱੜੀਆਂ ਦੋ ਧਿਰਾਂ; ਅੰਮ੍ਰਤਧਾਰੀ ਨੇ ਔਰਤ ’ਤੇ ਕੁੱਟਮਾਰ ਦੇ ਲਾਏ ਇਲਜ਼ਾਮ

0
18

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਵਿਖੇ ਵੱਟ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋਣ ਦੀ ਖਬਰ ਐ। ਇਕ ਧਿਰ ਦੇ ਬਾਜ ਸਿੰਘ ਦਾ ਇਲਜਾਮ ਐ ਕਿ ਉਹ ਅੰਮ੍ਰਿਤਧਾਰੀ ਗੁਰਸਿੱਖ ਐ ਅਤੇ ਵੱਟ ਦੇ ਰੌਲੇ ਨੂੰ ਲੈ ਕੇ ਇਕ ਔਰਤ ਨੇ ਉਸ ਨਾਲ ਕੁੱਟਮਾਰ ਕੀਤੀ ਐ ਅਤੇ ਕੇਸਾਂ ਦੀ ਬੇਅਦਬੀ ਕੀਤੀ ਐ। ਪੀੜਤ ਨੇ ਕਿਹਾ ਕਿ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਐ, ਪਰ ਕੋਈ ਕਾਰਵਾਈ ਨਹੀਂ ਹੋਈ। ਪੀੜਤ ਨੇ ਕਿਸਾਨਾਂ ਦੀ ਮਦਦ ਨਾਲ ਥਾਣੇ ਦਾ ਘਿਰਾਓ ਕਰ ਕੇ ਇਨਸਾਫ ਦੀ ਮੰਗ ਕੀਤੀ ਐ। ਦੂਜੇ ਪਾਸੇ ਔਰਤ ਨੇ ਦੋਸ਼ ਨਕਾਰਦਿਆਂ ਪਹਿਲਾਂ ਗਾਲ੍ਹਾਂ ਕੱਢਣ ਦੇ ਇਲਜਾਮ ਲਾਏ ਨੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਾਜ ਸਿੰਘ ਟਰੈਕਟਰ ਨਾਲ ਆਪਣੀ ਪੈਲੀ ਵਾਹ ਰਿਹਾ ਸੀ ਜਦੋਂ ਪਿੰਡ ਦੀ ਮੈਡਮ ਨਾਲ ਉਸ ਦੀ ਵੱਟ ਨੂੰ ਲੈ ਕੇ ਤਕਰਾਰ ਹੋ ਗਈ। ਤਕਰਾਰ ਦੌਰਾਨ ਔਰਤ ਨੇ ਉਸ ਨੂੰ ਮਾੜਾ ਚੰਗਾ ਬੋਲਦਿਆਂ ਅਮ੍ਰਿਤਧਾਰੀ ਸਿੱਖ ਦੀ ਸ਼ਾਨ ’ਤੇ ਹੱਥ ਪਾਇਆ। ਇਸ ਸਬੰਧੀ ਬਾਜ ਸਿੰਘ ਨੇ ਥਾਣਾ ਲੋਪੋਕੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਚੋਗਾਵਾਂ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਤਰਲੋਕ ਸਿੰਘ ਰਾਏ ਦੀ ਅਗਵਾਈ ਹੇਠ ਕਿਸਾਨਾਂ ਨੇ ਪੁਲਿਸ ਥਾਣੇ ਦਾ ਘਿਰਾਓ ਕੀਤਾ। ਕਿਸਾਨ ਆਗੂਆਂ ਨੇ ਸਪਸ਼ਟ ਕਿਹਾ ਕਿ ਜੇਕਰ ਪੁਲਿਸ ਨੇ ਔਰਤ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਤਾਂ ਧਰਨਾ ਅਣਮਿਆਦੀ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਲਖਵਿੰਦਰ ਸਿੰਘ ਡਾਲਾ, ਪ੍ਰਧਾਨ ਰਾਜਬੀਰ ਸਿੰਘ ਕੱਕੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
ਦੂਜੇ ਪਾਸੇ, ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੋਵੇਂ ਪੱਖਾਂ ਵੱਲੋਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇੱਕ ਪਾਸੇ ਦੀ ਔਰਤਾਂ ਨੇ ਕਿਹਾ ਹੈ ਕਿ ਉਨ੍ਹਾਂ ਨਾਲ ਬੁਰਾ ਵਤੀਰਾ ਕੀਤਾ ਗਿਆ, ਜਦਕਿ ਦੂਜੇ ਪਾਸੇ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਔਰਤ ਹੋਰ ਔਰਤਾਂ ਨਾਲ ਮਿਲਕੇ ਉਨ੍ਹਾਂ ਨਾਲ ਮਾੜਾ ਚੰਗਾ ਬੋਲਿਆ ਤੇ ਸਾਡੇ ਕੇਸਾ ਤੇ ਹਮਲਾ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਪੱਖਾਂ ਨੂੰ ਬੁਲਾਇਆ ਗਿਆ ਹੈ, ਪਰ ਔਰਤਾਂ ਵਾਲਾ ਧਿਰ ਅਜੇ ਤੱਕ ਨਹੀਂ ਪਹੁੰਚਿਆ। ਪੁਲਿਸ ਨੇ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜੋ ਵੀ ਕਾਰਵਾਈ ਬਣਦੀ ਹੋਵੇਗੀ, ਉਹ ਕਾਨੂੰਨ ਦੇ ਅਨੁਸਾਰ ਕੀਤੀ ਜਾਵੇਗੀ।

LEAVE A REPLY

Please enter your comment!
Please enter your name here