0
57

ਫਰੀਦਕੋਟ ਪੁਲਿਸ ਵੱਲੋਂ ਅੱਜ ਤਿਉਹਾਰਾਂ ਦੇ ਮੱਦੇਨਜ਼ਰ ਚੌਕਸੀ ਲਗਾਤਾਰ ਵਧਾਈ ਜਾ ਰਹੀ ਐ। ਇਸੇ ਤਹਿਤ ਪੁਲਿਸ ਨੇ ਅੱਜ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਗੁਜਰਿਆ। ਇਸ ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਸਮੇਂ ਬਜ਼ਾਰਾਂ ਵਿੱਚ ਬੇਵਜ੍ਹਾ ਭੀੜ ਨਾ ਕੀਤੀ ਜਾਵੇ ਅਤੇ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਪੁਲਿਸ ਨੇ ਸ਼ਹਿਰ ਦੇ ਮੁੱਖ ਬਜ਼ਾਰਾਂ, ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਚੌਕਸੀ ਵਧਾ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਰੀਦਕੋਟ ਪੁਲਿਸ ਹਰ ਹਾਲਤ ਵਿੱਚ ਸ਼ਾਂਤੀ, ਕਾਨੂੰਨ ਅਤੇ ਕਾਇਦੇ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਐ। ਤਿਉਹਾਰਾਂ ਦੇ ਸਮੇਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪੁਲਿਸ ਦੇ ਕਈ ਅਧਿਕਾਰੀ, ਥਾਣਾ ਇੰਚਾਰਜ ਅਤੇ ਟ੍ਰੈਫ਼ਿਕ ਪੁਲਿਸ ਦੇ ਜਵਾਨ ਮੌਜੂਦ ਸਨ।

LEAVE A REPLY

Please enter your comment!
Please enter your name here