ਗੁਰਦਾਸਪੁਰ ’ਚ ਮੰਤਰੀ ਦੇ ਕਾਫਲੇ ਦੀ ਗੱਡੀ ਨੂੰ ਹਾਦਸਾ; ਚਾਰ ਪੁਲਿਸ ਮੁਲਾਜ਼ਮ ਜ਼ਖਮੀ, ਹਸਪਤਾਲ ਕਰਵਾਇਆ ਦਾਖਲ

0
19

ਗੁਰਦਾਸਪੁਰ ਵਿਖੇ ਮੁਆਵਜ਼ਾ ਰਾਸ਼ੀ ਵੰਡਣ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ਦੀ ਗੱਡੀ ਨਾਲ ਹਾਦਸਾ ਵਾਪਰਨ ਦੀ ਖਬਰ ਐ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾ ਰਹੇ ਸਨ ਕਿ ਕਲਾਨੌਰ ਨੇੜੇ ਕਾਫਲੇ ਦੀ ਕਾਰ ਦੀ ਇਕ ਵਾਹਨ ਨਾਲ ਟੱਕਰ ਹੋ ਗਈ। ਇਹ ਹਾਦਸਾ ਦੂਜੀ ਗੱਡੀ ਦੇ ਗਲਤ ਪਾਸਿਓਂ ਆਉਣ ਕਾਰਨ ਵਾਪਰਿਆ ਐ। ਹਾਦਸੇ ਵਿਚ 4 ਪੁਲਿਸ ਮੁਲਾਜਮ ਜਖਮੀ ਹੋ ਗਏ ਜਿਨ੍ਹਾਂ ਨੂੰ ਮੰਤਰੀ ਈਟੀਓ ਤੇ ਡਿਪਟੀ ਕਮਿਸ਼ਨਰ ਨੇ ਖੁਦ ਹਸਪਤਾਲ ਪਹੁੰਚਾਇਆ।
ਜਾਣਕਾਰੀ ਅਨੁਸਾਰ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਜਾ ਰਹੇ ਸਨ, ਜਿੰਨਾਂ ਵੱਲੋਂ ਜਦ ਦੀਨਾਨਗਰ ਤੋਂ ਗੁਰਦਾਸਪੁਰ ਦੇ ਪਿੰਡ ਖੋਖਰ ਤੋਂ ਕਿਸਾਨਾਂ ਨੂੰ ਚੈੱਕ ਦੇਣ ਨੂੰ ਉਪਰੰਤ ਡੇਰਾ ਬਾਬਾ ਨਾਨਕ ਹਲਕੇ ਨੂੰ ਰਵਾਨਾ ਹੋਏ ਤਾਂ ਕਲਾਨੌਰ ਤੋਂ ਥੋੜੀ ਪਿੱਛੇ ਅਚਾਨਕ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ 4 ਪੁਲਸ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਘਟਨਾ ਤੋਂ ਬਾਅਦ ਕੇ ਤ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here