ਪੰਜਾਬ ਮੋਗਾ ਪੁਲਿਸ ਵੱਲੋਂ ਹਥਿਆਰਾਂ ਸਮੇਤ 3 ਕਾਬੂ; 8 ਦੇਸੀ ਪਿਸਟਲ, 5 ਕਾਰਤੂਸ ਕੀਤੇ ਬਰਾਮਦ By admin - October 15, 2025 0 64 Facebook Twitter Pinterest WhatsApp ਮੋਗਾ ਪੁਲਿਸ ਨੇ ਹਥਿਆਰਾਂ ਦੇ ਜ਼ਖੀਰੇ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 8 ਦੇਸੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਨੇ। ਫੜੇ ਗਏ ਮੁਲਜਮਾਂ ਦੀ ਪਛਾਣ ਨਵਗੀਤ ਸਿੰਘ, ਮਨਦੀਪ ਸਿੰਘ ਤੇ ਸੁਖਨਦੀਪ ਸਿੰਘ ਵਾਸੀ ਮੋਗਾ ਵਜੋਂ ਹੋਈ ਐ। ਇਨ੍ਹਾਂ ਵਿਚੋਂ ਸੁਖਨਦੀਪ ਸਿੰਘ ਖਿਲਾਫ ਪਹਿਲਾਂ ਵੀ ਪੰਜ ਮਾਮਲੇ ਦਰਜ ਨੇ। ਪੁਲਿਸ ਵੱਲੋਂ ਇਹਨਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਜੇ ਗਾਂਧੀ ਨੇ ਕਿਹਾ ਇਨ੍ਹਾਂ ਨੇ ਹਥਿਆਰ ਅੱਗੇ ਵੇਚਣੇ ਸੀ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਕੀਤੀ ਜਾਵੇਗੀ।