ਪੰਜਾਬ ਮੁਕਤਸਰ ਡੀਸੀ ਵੱਲੋਂ ਮਲੋਟ ਮੰਡੀ ਦਾ ਦੌਰਾ; ਵਾਪਸ ਮੋੜੀ ਨਮੀ ਵਾਲੇ ਝੋਨੇ ਦੀ ਟਰਾਲੀ By admin - October 15, 2025 0 55 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਤੇ ਲਗਤਾਰ ਨਜ਼ਰ ਰੱਖੀ ਜਾ ਰਹੀ ਐ। ਇਸੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਅੱਜ ਦਾਣਾ ਮੰਡੀ ਮਲੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੈਅ ਮਾਪਡੰਦਾਂ ਦੀ ਸਖਤੀ ਨਾਲ ਪਾਲਣਾ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਮਾਰਕੀਟ ਕਮੇਟੀ ਸਕੱਤਰ ਨੇ ਵੱਧ ਨਮੀ ਵਾਲੀਆਂ ਝੋਨੇ ਦੀਆਂ ਟਰਾਲੀਆਂ ਨੂੰ ਮੋੜਦਿਆਂ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ। ਦੂਜੇ ਪਾਸੇ ਆੜਤੀਆ ਐਸੋਸੀਏਸ਼ਨ ਮਲੋਟ ਦੇ ਸੁਨੀਸ਼ ਗੋਇਲ ਨੇ ਕਿਹਾ ਕਿ ਸਾਡੀ ਅਸੋਏਸ਼ਨ ਵਲੋਂ ਕਿਸਾਨਾਂ ਨੂੰ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਦਾ ਸੁਨੇਹਾ ਲਾਇਆ ਗਿਆ ਐ ਤਾਂ ਜੋ ਖਰੀਦ ਦੇ ਕੰਮ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਸਕੇ।