ਪੰਜਾਬ ਸੀਬੀਆਈ ਵੱਲੋਂ ਡੀਆਈਜੀ ਹਰਚਰਨ ਭੁੱਲਰ ਗ੍ਰਿਫਤਾਰ; ਰਿਸ਼ਵਤ ਦੇ ਮਾਮਲੇ ’ਚ ਹੋਈ ਕਾਰਵਾਈ By admin - October 16, 2025 0 22 Facebook Twitter Pinterest WhatsApp ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਦੀ ਟੀਮ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਦਫ਼ਤਰ ‘ਤੇ ਰੇਡ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਭੁੱਲਰ ਵੱਲੋਂ ਲਗਭਗ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਭੁੱਲਰ ਦੇ ਨਾਲ ਇੱਕ ਵਿਚੋਲਿਆ ਦਲਾਲ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਸਮਝੌਤਾ ਕਰਵਾਉਣ ਵਿੱਚ ਭੂਮਿਕਾ ਸੀ। ਇਹ ਰਿਸ਼ਵਤ ਇੱਕ ਸਕਰੈਪ ਡੀਲਰ ਕੋਲੋਂ ਮੰਗੀ ਦੱਸੀ ਜਾ ਰਹੀ ਹੈ, ਜੋ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ ਹਨ। ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਕਾਬਲੇਗੌਰ ਐ ਕਿ ਡੀਆਈਜੀ ਭੁੱਲਰ ਆਪਣੇ ਸਖ਼ਤ ਐਕਸ਼ਨ ਤੇ ਈਮਾਨਦਾਰੀ ਦੇ ਅਕਸ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਡਰੱਗ ਮਾਫ਼ੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਵਰਗੇ ਮਾਮਲਿਆਂ ‘ਚ ਸਖ਼ਤ ਕਾਰਵਾਈ ਲਈ ਜਾਣਿਆ ਜਾਂਦਾ ਰਿਹਾ ਹੈ। ਉਨ੍ਹਾਂ ਦੀ ਭ੍ਰਿਸ਼ਟਾਚਾਰ ਸ਼ਮੂਲੀਅਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਖਬਰਾਂ ਮੁਤਾਬਕ ਉਨ੍ਹਾਂ ਤੇ ਮਹੀਨੇਵਾਰ 5 ਲੱਖ ਰਿਸ਼ਵਤ ਲੈਣ ਦੇ ਇਲਜਾਮ ਲੱਗੇ ਨੇ। ਇਸ ਸਬੰਧੀ ਸ਼ਿਕਾਇਤ ਮਿਲਣ ਤੇ ਸੀ.ਬੀ.ਆਈ. ਨੇ ਜਾਂਚ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਇਹ ਗ੍ਰਿਫਤਾਰੀ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਐ।