ਅਜਨਾਲਾ ’ਚ ਖਾਦ ਵਿਕਰੇਤਾਵਾਂ ’ਤੇ ਵਿਧਾਇਕ ਦਾ ਐਕਸ਼ਨ; ਖਾਦ ਕੀਮਤਾਂ ਨੂੰ ਲੈ ਕੇ ਦਿੱਤੀ ਚਿਤਾਵਨੀ; ਖੇਤੀਬਾੜੀ ਵਿਭਾਗ ਨਾਲ ਮਿਲ ਕੇ ਕੀਤੀ ਚੈਕਿੰਗ

0
13

 

ਅਜਨਾਲਾ ਅੰਦਰ ਹੜਾਂ ਕਾਰਨ ਪਹਿਲਾਂ ਹੀ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ ਹੋਰ ਮੁਸੀਬਤਾਂ ਤੋਂ ਬਚਾਉਣ ਲਈ ਅਤੇ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦੇ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੀ ਖਾਦ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ ਅਖ਼ਤਿਆਰ ਕਰਦੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਮਿਲਕੇ ਅਜਨਾਲਾ ਖੇਤਰ ਦੀਆਂ ਕਈ ਖਾਦ ਦੀਆਂ ਦੁਕਾਨਾਂ ਤੇ ਪਹੁੰਚੇ ਤੇ ਚੈਕਿੰਗ ਕੀਤੀ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਮਹਿੰਗੀ ਖਾਦ ਵੇਚਦਾ ਫੜਿਆ ਗਿਆ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਨਾਲ ਖਾਦ ਦੇ ਗੋਦਾਮਾਂ ਦੀ ਜਾਂਚ ਵੀ ਕੀਤੀ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਇਨਸਾਫ਼ ਕਰੋ ਤੇ ਖਾਦ ਠੀਕ ਰੇਟ ’ਤੇ ਹੀ ਵੇਚੋ, ਤਾਂ ਜੋ ਕਿਸਾਨਾਂ ਨੂੰ ਹੋਰ ਕਿਸੇ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।
ਚੈਕਿੰਗ ਦੌਰਾਨ ਵਿਧਾਇਕ ਧਾਲੀਵਾਲ ਨੇ ਦੁਕਾਨਦਾਰਾਂ ਨੂੰ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਖਾਦ ਸਰਕਾਰੀ ਰੇਟ ਤੋਂ ਮਹਿੰਗੀ ਵੇਚੀ ਗਈ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਹੜਾਂ ਕਾਰਨ ਅਜਨਾਲਾ ਖੇਤਰ ਦੇ ਕਿਸਾਨ ਪਹਿਲਾਂ ਹੀ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ, ਇਸ ਲਈ ਉਨ੍ਹਾਂ ਨਾਲ ਧੋਖਾਧੜੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕ ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਗੋਦਾਮਾਂ ਵਿੱਚ ਪਈ ਖਾਦ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਪੇਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਮਹਿੰਗੀ ਖਾਦ ਵੇਚਦਾ ਪਾਇਆ ਗਿਆ ਤਾਂ ਉਸ ਦੀ ਦੁਕਾਨ ਸੀਲ ਕਰ ਦਿੱਤੀ ਜਾਵੇਗੀ ਤੇ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

LEAVE A REPLY

Please enter your comment!
Please enter your name here